India

ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਵਿਚਾਲੇ ਹੋਇਆ ਗਠਜੋੜ! ਫਾਰੂਕ ਅਬਦੁੱਲਾ ਦਾ ਐਲਾਨ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ (NC) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨਾਲ ਗਠਜੋੜ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਐਨਸੀ ਅਤੇ ਕਾਂਗਰਸ ਗਠਜੋੜ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਸ਼ਾਮ ਤੱਕ ਪੜਾਅਵਾਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸ੍ਰੀਨਗਰ ਵਿਚ ਪਾਰਟੀ ਵਰਕਰਾਂ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੀ ਨੁਮਾਇੰਦਗੀ ਕਰਨਾ ਅਤੇ ਇਸ ਨੂੰ ਮੁੜ ਰਾਜ ਦਾ ਦਰਜਾ ਦਿਵਾਉਣਾ ਸਭ ਤੋਂ ਮਹੱਤਵਪੂਰਨ ਹੈ। ਮੇਰਾ ਕਸ਼ਮੀਰ ਨਾਲ ਖੂਨ ਦਾ ਰਿਸ਼ਤਾ ਹੈ ਤੇ ਅਜਿਹੇ ’ਚ ਮੈਂ ਉਮੀਦ ਕਰਦਾ ਹਾਂ ਕਿ ਲੋਕ ਚੋਣਾਂ ’ਚ ਸਾਡਾ ਸਮਰਥਨ ਜ਼ਰੂਰ ਕਰਨਗੇ

ਕਾਂਗਰਸ ਨੇ ਵੀ ਆਪਣੇ ਐਕਸ ਖਾਤੇ ਤੋਂ ਗਠਜੋੜ ਦਾ ਐਲਾਨ ਕਰ ਦਿੱਤਾ ਹੈ। ਜਿਸ ਵਿੱਚ ਕਿਹਾ ਗਿਆ ਕਿ ਅੱਜ ਪਾਰਟੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਸ਼੍ਰੀਨਗਰ ਵਿੱਚ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉਪ ਪ੍ਰਧਾਨ ਉਮਰ ਅਬਦੁੱਲਾ ਨਾਲ ਮੁਲਾਕਾਤ ਕੀਤੀ।

ਕਾਂਗਰਸ ਨੇ ਕਿਹਾ ਹੈ ਕਿ ਸਾਡੀ ਮੀਟਿੰਗ ਹੋਈ। ਸਾਡੀਆਂ ਯੋਜਨਾਵਾਂ ਸਹੀ ਰਸਤੇ ’ਤੇ ਹਨ ਅਤੇ ਸਾਨੂੰ ਉਮੀਦ ਹੈ ਕਿ ਗਠਜੋੜ ਵਧੀਆ ਚੱਲੇਗਾ। ਅਸੀਂ ਸੀਟਾਂ ਦੀ ਵੰਡ ’ਤੇ ਚਰਚਾ ਕਰ ਰਹੇ ਹਾਂ। ਅੱਜ ਸ਼ਾਮ ਤੱਕ ਇਸ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।