ਬਿਉਰੋ ਰਿਪੋਰਟ : ਫਤਿਹਗੜ੍ਹ ਯੂੜੀਆਂ ਵਿੱਚ ਕੁਝ ਅਣਪਛਾਤੇ ਨੌਜਵਾਨ ਨੇ ਇੱਕ 21 ਸਾਲ ਦੇ ਨੌਜਵਾਨ ਨੂੰ ਦਿਨ-ਦਿਹਾੜੇ ਗੋਲੀਆਂ ਮਾਾਰ ਦਿੱਤੀਆਂ ਹਨ। ਨੌਜਵਾਨ ਗੁਰਬੀਰ ਸਿੰਘ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਪਰ ਹਾਲਤ ਜ਼ਿਆਦਾ ਨਾਜ਼ੁਕ ਹੋਣ ਦੀ ਵਜ੍ਹਾ ਕਰਕੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ । ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਗੁਰਬੀਰ ਸਿੰਘ ਨੂੰ 2 ਗੋਲੀਆਂ ਲੱਗੀਆਂ। ਹਮਲਾਵਰਾਂ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋਈਆਂ ਹਨ । ਹਮਲਾਵਰਾਂ ਨੇ ਪਹਿਲਾਂ ਹਥਿਆਰਾਂ ਨਾਲ ਹਮਲਾ ਕੀਤਾ ਫਿਰ ਗੋਲੀ ਮਾਰ ਕੇ ਫਰਾਰ ਹੋ ਗਏ।
ਉਧਰ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ 21 ਸਾਲ ਦੇ ਗੁਰਬੀਰ ਪਿੰਡ ਪਿੰਡੀ ਦਾ ਰਹਿਣ ਵਾਲਾ ਹੈ । ਜੋ ਕਸਬਾ ਫਤਿਹਗੜ੍ਹ ਚੂੜੀਆ ਵਿੱਚ ਸਥਿਤ ਸੈਲੂਨ ਦੇ ਬਾਹਰ ਖੜਾ ਸੀ ਉਸੇ ਵੇਲੇ ਸਾਹਮਣੇ ਤੋਂ ਆਏ ਅਣਪਛਾਤੇ ਨੌਜਵਾਨ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ । ਜਿਸ ਦੇ ਬਾਅਦ ਨੌਜਵਾਨ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ । ਜਿਸ ਦੇ ਬਾਅਦ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਦੇ ਲਈ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਵੇਖ ਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ।
ਮੌਕੇ ‘ਤੇ ਪਹੁੰਚੇ ਡੀਐੱਸਪੀ ਅਸ਼ਵਨੀ ਘੁਟਿਆ ਅਤੇ ਸਵਰਣਜੀਤ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਘਟਨਾ ਦਾ ਜਾਇਜ਼ਾ ਲਿਆ । ਆਲੇ ਦੁਆਲੇ ਦੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਗਿਆ । ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ ਗਈ । ਗੁਰਬੀਰ ਸਿੰਘ ਨਾਲ ਲੜਾਈ ਕਰਨ ਵਾਲੇ ਅਤੇ ਗੋਲੀ ਚਲਾਉਣ ਵਾਲੇ 7 ਲੋਕਾਂ ਦੀ ਪਛਾਣ ਕਰ ਲਈ ਗਈ ਹੈ । ਉਨ੍ਹਾਂ ਨੇ ਕਿਹਾ ਹੈ ਕਿ ਹਮਲਾਵਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਉਧਰ ਜਖ਼ਮੀ ਗੁਰਬੀਰ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੇ ਕਿਹਾ ਹੈ ਕਿ ਗੁੰਡਾਗਰਦੀ ਖੁੱਲੇਆਮ ਹੋ ਰਹੀ ਹੈ। ਪੁਲਿਸ ਪ੍ਰਸ਼ਾਸਨ ਨੂੰ ਅਜਿਹੀ ਗੁੰਡਾਗਰਦੀ ਦੀ ਘਟਨਾਵਾਂ ‘ਤੇ ਨਕੇਲ ਕੱਸਣੀ ਚਾਹੀਦੀ ਹੈ ।