The Khalas Tv Blog Punjab ਫ਼ਤਿਹਗੜ੍ਹ ਸਾਹਿਬ : ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਡੀਟੀਪੀ-ਜੇਈ ਅਤੇ ਡਰਾਈਵਰ ਗ੍ਰਿਫ਼ਤਾਰ…
Punjab

ਫ਼ਤਿਹਗੜ੍ਹ ਸਾਹਿਬ : ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਡੀਟੀਪੀ-ਜੇਈ ਅਤੇ ਡਰਾਈਵਰ ਗ੍ਰਿਫ਼ਤਾਰ…

Fatehgarh Sahib: DTP-JE and driver arrested for taking bribe by Vigilance...

ਫ਼ਤਿਹਗੜ੍ਹ ਸਾਹਿਬ : ਪੰਜਾਬ ਵਿਜੀਲੈਂਸ ਨੇ ਜ਼ਿਲ੍ਹਾ ਟਾਊਨ ਪਲੈਨਰ ਫ਼ਤਿਹਗੜ੍ਹ ਸਾਹਿਬ ਦੇ ਦਫ਼ਤਰ ਵਿੱਚ ਤਾਇਨਾਤ ਪਲੈਨਿੰਗ ਅਫ਼ਸਰ ਮਨਵੀਰ ਸਿੰਘ ਸਮੇਤ 3 ਮੁਲਾਜ਼ਮਾਂ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਹੋਰ ਦੋ ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ ਪਿਕਸ਼ੂ ਸੈਣੀ ਅਤੇ ਡਰਾਈਵਰ ਤੇਜਿੰਦਰ ਸਿੰਘ ਵਜੋਂ ਹੋਈ ਹੈ।

ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਮਲੋਹ ਦੇ ਰਹਿਣ ਵਾਲੇ ਬਲਰਾਮ ਕੁਮਾਵਤ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ।

ਇਸ ਵਿੱਚ ਦੱਸਿਆ ਗਿਆ ਕਿ ਪੁੱਡਾ ਦੇ ਮੁਲਜ਼ਮ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਕਾਨ-ਦੁਕਾਨ ਗੈਰ-ਕਾਨੂੰਨੀ ਢੰਗ ਨਾਲ ਬਣਾਈ ਗਈ ਸੀ। ਫਿਰ ਉਨ੍ਹਾਂ ਨੂੰ ਨਾ ਢਾਹੁਣ ਦੇ ਬਦਲੇ ਡੇਢ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਦੋਵਾਂ ਵਿਚਾਲੇ 40,000 ਰੁਪਏ ‘ਚ ਸੌਦਾ ਤੈਅ ਹੋਇਆ। ਮੁਲਜ਼ਮ ਪਹਿਲਾਂ ਹੀ 30 ਹਜ਼ਾਰ ਰੁਪਏ ਰਿਸ਼ਵਤ ਲੈ ਚੁੱਕਾ ਸੀ।

ਡਰਾਈਵਰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਨੇ ਟਰੈਪ ਲਗਾ ਕੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਡਰਾਈਵਰ ਤੇਜਿੰਦਰ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਫਿਰ ਬਾਅਦ ਵਿੱਚ ਉਕਤ ਯੋਜਨਾ ਅਧਿਕਾਰੀ ਅਤੇ ਜੇਈ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਫ਼ਿਲਹਾਲ ਵਿਜੀਲੈਂਸ ਮਾਮਲੇ ਦੀ ਅਗਲੇਰੀ ਜਾਂਚ ‘ਚ ਜੁਟੀ ਹੋਈ ਹੈ।

Exit mobile version