ਬਿਊਰੋ ਰਿਪੋਰਟ (ਫ਼ਤਿਹਗੜ੍ਹ ਸਾਹਿਬ, 24 ਨਵੰਬਰ 2025): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਸਬੰਧਤ ਚੈਨਲਾਂ ’ਤੇ ਕਾਰਵਾਈ ਹੋਣ ਤੋਂ ਬਾਅਦ, ਹੁਣ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਹਰਪਾਲ ਸਿੰਘ ਦੇ ਨਿੱਜੀ ਯੂਟਿਊਬ ਚੈਨਲ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।
ਇਸ ਕਾਰਵਾਈ ਨਾਲ ਸਿੱਖ ਹਲਕਿਆਂ ਵਿੱਚ ਹਲਚਲ ਮਚ ਗਈ ਹੈ। ਯੂਟਿਊਬ (YouTube) ਨੇ ਇਸ ਚੈਨਲ ਨੂੰ ਬੰਦ ਕਰਨ ਦਾ ਕਾਰਨ ‘ਨਿਯਮਾਂ ਦੀ ਉਲੰਘਣਾ’ ਦੱਸਿਆ ਹੈ।
ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ ਜਦੋਂ ਸਿੱਖ ਸੰਗਤਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮਨਾ ਰਹੀਆਂ ਹਨ।
SGPC ਵੱਲੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਨਵੇਂ ਪ੍ਰਬੰਧਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਫਿਲਹਾਲ, ਹੈੱਡ ਗ੍ਰੰਥੀ ਹਰਪਾਲ ਸਿੰਘ ਦੇ ਚੈਨਲ ’ਤੇ ਲਏ ਗਏ ਇਸ ਫੈਸਲੇ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

