The Khalas Tv Blog Punjab ਸੜਕ ਹਾਦਸੇ ‘ਚ ਜ਼ਖ਼ਮੀ ਗੁਰਦੁਆਰਾ ਫਤਿਹਗੜ੍ਹ ਸਾਹਿਬ ਜੀ ਦੇ ਹੈੱਡ ਗ੍ਰੰਥੀ
Punjab

ਸੜਕ ਹਾਦਸੇ ‘ਚ ਜ਼ਖ਼ਮੀ ਗੁਰਦੁਆਰਾ ਫਤਿਹਗੜ੍ਹ ਸਾਹਿਬ ਜੀ ਦੇ ਹੈੱਡ ਗ੍ਰੰਥੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਦੀ ਗੱਡੀ ਅੱਜ ਹਾਦਸਾਗ੍ਰਸਤ ਹੋ ਗਈ। ਗਿਆਨੀ ਹਰਪਾਲ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਸੁਹਾਣਾ ਸਾਹਿਬ ਵਿਖੇ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ। ਹੁਣ ਉਹ ਖ਼ਤਰੇ ਤੋਂ ਬਾਹਰ ਹਨ। ਉਨ੍ਹਾਂ ਦਾ ਡਰਾਈਵਰ ਵੀ ਸੁਰੱਖਿਅਤ ਹੈ।

ਦੇਰ ਰਾਤ ਉਹ ਆਪਣੇ ਡਰਾਈਵਰ ਸਮੇਤ ਤਰਨਤਾਰਨ ਨੇੜਿਉਂ ਕਿਸੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਵਾਪਸ ਪਰਤ ਰਹੇ ਸਨ ਕਿ ਅਚਾਨਕ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਨਜ਼ਦੀਕ ਪਿੱਛੋਂ ਆ ਰਹੀ ਕਿਸੇ ਤੇਜ਼ ਰਫ਼ਤਾਰ ਗੱਡੀ ਵੱਲੋਂ ਭਾਈ ਹਰਪਾਲ ਸਿੰਘ ਦੀ ਗੱਡੀ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਗੱਡੀ ਖੜ੍ਹੇ ਇੱਕ ਟਿੱਪਰ ਨਾਲ ਟਕਰਾ ਜਾਣ ਤੋਂ ਬਾਅਦ ਪਲਟ ਗਈ।

ਗੱਡੀ ਦੇ ਡਰਾਈਵਰ ਵੱਲੋਂ ਸ਼ੀਸ਼ਾ ਤੋੜ ਕੇ ਬਾਹਰ ਨਿਕਲਣ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਭਾਈ ਸਾਹਿਬ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕਾਕਾ ਨੇ ਦੱਸਿਆ ਕਿ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸੁਹਾਣਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹਨ।

Exit mobile version