Punjab

“ਕਾਂਗਰਸ ਨੂੰ ਸੰਭਾਲਣਾ ਰਾਜਾ ਵੜਿੰਗ ਦੇ ਵੱਸੋਂ ਬਾਹਰ”

‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇਣ ਮਗਰੋਂ ਉਨ੍ਹਾਂ ਨੂੰ ਦੂਜੀਆਂ ਪਾਰਟੀਆਂ ਵਿੱਚ ਸ਼ਾਮਿਲ ਹੋਣ ਦੇ ਸੱਦੇ ਮਿਲਣੇ ਵੀ ਸ਼ੁਰੂ ਹੋ ਗਏ ਹਨ। ਕਾਂਗਰਸ ਤੋਂ ਭਾਜਪਾ ‘ਚ ਸ਼ਾਮਲ ਹੋਏ ਫਤਿਹਜੰਗ ਬਾਜਵਾ ਨੇ ਸੁਨੀਲ ਜਾਖੜ ਨੂੰ ਭਾਜਪਾ ‘ਚ ਸ਼ਾਮਲ ਹੋਣ ਦੀ ਆਫ਼ਰ ਦੇ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਪਾਰਟੀ ਨੂੰ ਵੱਡੇ ਅਤੇ ਸੂਝਵਾਨ ਆਗੂਆਂ ਦੀ ਲੋੜ ਹੈ।

ਉਨ੍ਹਾਂ ਨੇ ਭਵਿੱਖਬਾਣੀ ਕੀਤੀ ਕਿ ਅਗਲੀ ਗਾਜ ਨਵਜੋਤ ਸਿੱਧੂ ‘ਤੇ ਡਿੱਗ ਸਕਦੀ ਹੈ। ਕਾਂਗਰਸ ਧੜਿਆਂ ‘ਚ ਵੰਡੀ ਹੋਈ ਹੈ। ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਵਾਸਤੇ ਕਾਂਗਰਸ ਨੂੰ ਸੰਭਾਲਣਾ ਉਨ੍ਹਾਂ ਦੇ ਵੱਸ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੂੰ ਭਾਜਪਾ ‘ਚ ਸ਼ਾਮਲ ਹੋ ਜਾਣਾ ਚਾਹੀਦਾ ਹੈ।