India Punjab

ਚੰਡੀਗੜ੍ਹ ‘ਚ ਪਿਓ-ਪੁੱਤ ਨੇ ਚੁੱਕਿਆ ਖੌਫਨਾਕ ਕਦਮ!

ਚੰਡੀਗੜ੍ਹ (Chandigarh) ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇਂ ਪਿਓ ਪੁੱਤ ਵੱਲੋਂ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਸੈਕਟਰ 20 ਦੇ ਵਸਨੀਕ ਦੋਵੇਂ ਪਿਓ-ਪੁੱਤਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। 

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਦੋਵੇਂ ਪਿਓ – ਪੁੱਤਰ ਹੀ ਘਰ ਵਿੱਚ ਰਹਿੰਦੇ ਸਨ ਅਤੇ ਬਾਕੀ ਸਾਰਾ ਪਰਿਵਾਰ ਵਿਦੇਸ਼ ਵਿੱਚ ਰਹਿੰਦਾ ਹੈ। ਮ੍ਰਿਤਕ ਦੀ ਪਹਿਚਾਣ ਹਰਮਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਸੁਰਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪੁੱਤਰ ਅਧਰੰਗ ਤੋਂ ਪੀੜਤ ਦੱਸਿਆ ਜਾ ਰਿਹਾ ਸੀ। ਉਹ ਲੰਬੇ ਸਮੇਂ ਤੋਂ ਇਲਾਜ ਲਈ ਹਸਪਤਾਲ ‘ਚ ਦਾਖਲ ਸੀ ਅਤੇ ਦੋਵੇਂ ਪਿਓ-ਪੁੱਤਰ ਕਈ ਦਿਨਾਂ ਤੋਂ ਤਣਾਅ ਵਿੱਚ ਸਨ। ਉਹ ਜਦੋਂ ਸਵੇਰੇ ਘਰੋਂ ਬਾਹਰ ਨਾ ਆਏ ਤਾਂ ਆਸ-ਪਾਸ ਦੇ ਲੋਕਾਂ ਨੂੰ ਸ਼ੱਕ ਹੋਣ ਤੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ ਪਹੁੰਚ ਕੇ ਘਰ ਦੀ ਤਲਾਸ਼ੀ ਲਈ ਤਾਂ ਦੋਵਾਂ ਦੀਆਂ ਲਾਸ਼ਾਂ ਕਮਰੇ ਵਿੱਚੋਂ ਬਰਾਮਦ ਕੀਤੀਆਂ ਗਈਆਂ।

ਇਹ ਵੀ ਪੜ੍ਹੋ –    ਹਰਿਆਣਾ ਦੇ ਸਾਬਕਾ ਸੀਐਮ ਨੇ ਕਿਹਾ- ਜੇਕਰ ਮੈਂ ਬਹੁਮਤ ਵਿੱਚ ਹੁੰਦਾ ਤਾਂ ਵਿਨੇਸ਼ ਨੂੰ ਰਾਜ ਸਭਾ ਵਿੱਚ ਭੇਜ ਦਿੰਦਾ