The Khalas Tv Blog Punjab ਪੰਜਾਬ ‘ਚ ਨਹੀਂ ਰੁਕ ਰਹੇ ਹਾਦਸੇ, ਪਿਉ ਪੁੱਤਰ ਹੋਏ ਹਾਦਸੇ ਦਾ ਸ਼ਿਕਾਰ
Punjab

ਪੰਜਾਬ ‘ਚ ਨਹੀਂ ਰੁਕ ਰਹੇ ਹਾਦਸੇ, ਪਿਉ ਪੁੱਤਰ ਹੋਏ ਹਾਦਸੇ ਦਾ ਸ਼ਿਕਾਰ

ਪੰਜਾਬ ਵਿੱਚ ਆਏ ਦਿਨ ਸੜਕ ਹਾਦਸੇ ਵਾਪਰ ਰਹੇ ਹਨ, ਕਈ ਵਾਰੀ ਅਜਿਹੇ ਹਾਦਸੇ ਜਾਨੀ ਨੁਕਾਸਨ ਕਰ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਹੁਸ਼ਿਆਰਪੁਰ-ਫਗਵਾੜਾ ਮੁੱਖ ਮਾਰਗ (Hoshiarpur-Phagwara main road) ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦਾਊੜਾ ਅਹੀਰਾਣਾ ਨੇੜੇ ਇਕ ਤੇਜ਼ ਰਫਤਾਰ ਇਨੋਵਾ ਦੀ ਲਪੇਟ ‘ਚ ਆਉਣ ਨਾਲ ਬੁਲੇਟ ਸਵਾਰ ਪਿਉ-ਪੁੱਤਰ ਗੰਭੀਰ ਜ਼ਖਮੀ ਹੋ ਗਏ।

ਦੋਵਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਗੰਭੀਰ ਹਾਲਤ ਨੂੰ ਦੇਖਦਿਆ ਹੋਇਆਂ ਨੌਜਵਾਨ ਨੂੰ ਇਲਾਜ ਲਈ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਅਤੇ ਉਸਦੇ ਪਿਤਾ ਨੂੰ ਹੁਸ਼ਿਆਰਪੁਰ ਦੇ ਸ਼ਿਵਮ ਹਸਪਤਾਲ ਰੈਫਰ ਕਰ ਦਿੱਤਾ ਗਿਆ। ਦੋਵੇਂ ਇੰਨੇ ਗੰਭੀਰ ਜ਼ਖ਼ਮੀ ਸਨ ਕਿ ਜ਼ਖ਼ਮਾਂ ਦੀ ਤਾਪ ਨਾ ਸਹਾਰਦੇ ਹੋਏ ਇਸ ਦੁਨੀਆ ਨੂੰ ਅਲਵੀਦਾ ਕਹਿ ਗਏ। ਥਾਣਾ ਮੇਹਟੀਆਣਾ ਦੀ ਪੁਲਿਸ ਵੱਲੋਂ ਦੋਵੇਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਿਸਾਂ ਨੂੰ ਸੌਂਪ ਦਿੱਤੀਆਂ ਹਨ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਟੱਕਰ ਮਾਰਨ ਵਾਲੇ ਇਨੋਵਾ ਚਾਲਕ ਮੌਕੇ ਤੋਂ ਫਰਾਰ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸੋਨਾ ਦਾ ਕਾਰੋਬਾਰ ਕਰਦੇ ਸਨ ਅਤੇ ਆਪਣੇ ਕੰਮ ਲਈ ਹਿਮਾਚਲ ਪ੍ਰਦੇਸ਼ ਜਾ ਰਹੇ ਸਨ।

ਇਹ ਵੀ ਪੜ੍ਹੋ –  ਕੇਜਰੀਵਾਲ ਨੂੰ ਲੱਗਾ ਝਟਕਾ, ਨਿਆਇਕ ਹਿਰਾਸਤ ‘ਚ ਹੋਇਆ ਵਾਧਾ

 

Exit mobile version