The Khalas Tv Blog Punjab ਮੂਸੇਵਾਲਾ ਦੇ ਜਨਮ ਦਿਨ ਮੌਕੇ ਪਿਤਾ ਬਲਕੌਰ ਸਿੰਘ ਦਾ ਉਪਰਾਲਾ, ਪਿੰਡ ‘ਚ ਲੱਗੇਗਾ ਫ੍ਰੀ ਕੈਂਸਰ ਚੈਕਅੱਪ ਕੈਂਪ
Punjab

ਮੂਸੇਵਾਲਾ ਦੇ ਜਨਮ ਦਿਨ ਮੌਕੇ ਪਿਤਾ ਬਲਕੌਰ ਸਿੰਘ ਦਾ ਉਪਰਾਲਾ, ਪਿੰਡ ‘ਚ ਲੱਗੇਗਾ ਫ੍ਰੀ ਕੈਂਸਰ ਚੈਕਅੱਪ ਕੈਂਪ

ਅੱਜ ਯਾਨੀ 11 ਜੂਨ ਨੂੰ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਮੂਸੇਵਾਲਾ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਵੱਲੋਂ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪਿੰਡ ਮੂਸਾ ਮਾਨਸਾ ਵਿਚ ਫ੍ਰੀ ਕੈਂਸਰ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਹਾਲ ਹੀ ਵਿਚ ਉਨ੍ਹਾਂ ਵੱਲੋਂ ਇਕ ਪੋਸਟ ਸਾਂਝੀ ਕੀਤੀ ਗਈ ਹੈ।

ਪੋਸਟ ਵਿਚ ਲਿਖਿਆ ਗਿਆ ਹੈ ਕਿ ਸ਼ੁੱਭਦੀਪ ਪੰਜਾਬ ਵਿਚ ਫੈਲ ਰਹੇ ਕੈਂਰ ਤੋਂ ਬਹੁਤ ਚਿੰਤਤ ਸੀ। ਆਪਣੇ ਇਲਾਕੇ ਦੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ, ਚੈਕਅੱਪ ਕਰਵਾਉਣ ਤੇ ਸਮੇਂ ਸਿਰ ਇਲਾਜ ਕਰਵਾਉਣ ਲਈ ਉਸ ਨੇ ਆਪਣੇ ਦਾਦਾ ਜੀ ਦੇ ਨਾਂ ‘ਤੇ ਹਰ ਸਾਲ ਕੈਂਸਰ ਚੈਕਅੱਪ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਸੀ।

ਉਸੇ ਲੜੀ ਨੂੰ ਅੱਗੇ ਤੋਰਦਿਆਂ ਸ਼ੁਭਦੀਪ ਦੇ ਜਨਮ ਦਿਨ ‘ਤੇ ਮਿਤੀ 11 ਜੂਨ ਪਿੰਡ ਮੂਸਾ ਮਾਨਸਾ ਵਿਖੇ ਕੈਂਸਰ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਸਾਰੇ ਪਿੰਡ ਵਾਸੀਆਂ, ਹਲਕਾ ਨਿਵਾਸੀਆਂ ਨੂੰ ਇਸ ਕੈਂਪ ਵਿਚ ਪਹੁੰਚਣ ਦੀ ਅਪੀਲ ਕਰਦੇ ਹਾਂ ਤਾਂ ਜੋ ਆਪਣੇ ਪਿੰਡਾਂ ਨੂੰ ਕੈਂਸਰ ਤੋਂ ਬਚਾਅ ਸਕੀਏ।

 

Exit mobile version