The Khalas Tv Blog International ਪਿਤਾ ਨੇ ਆਪਣੀ 15 ਦਿਨਾਂ ਦੀ ਧੀ ਨੂੰ ਜ਼ਿੰਦਾ ਦਫ਼ਨਾਇਆ, ਵਜ੍ਹਾ ਜਾਣ ਕੇ ਹੋ ਜਾਵੋਗੇ ਹੈਰਾਨ
International

ਪਿਤਾ ਨੇ ਆਪਣੀ 15 ਦਿਨਾਂ ਦੀ ਧੀ ਨੂੰ ਜ਼ਿੰਦਾ ਦਫ਼ਨਾਇਆ, ਵਜ੍ਹਾ ਜਾਣ ਕੇ ਹੋ ਜਾਵੋਗੇ ਹੈਰਾਨ

ਪਾਕਿਸਤਾਨ : ਪਿਤਾ ਅਤੇ ਧੀ ਦੇ ਰਿਸ਼ਤੇ ਨੂੰ ਸਭ ਤੋਂ ਵੱਧ ਪਿਆਰ ਕਰਨ ਵਾਲਾ ਰਿਸ਼ਤਾ ਮੰਨਿਆ ਜਾਂਦਾ ਹੈ ਪਰ ਪਾਕਿਸਤਾਨ ਤੋਂ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜਿਸ ਨੂੰ ਜਾਣ ਕੇ ਸਭ ਦੇ ਹੋਸ਼ ਉੱਡ ਜਾਣਗੇ।  ਪਾਕਿਸਤਾਨ ਦੇ ਸਿੰਧ ਸੂਬੇ ‘ਚ ਇਕ ਭਿਆਨਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਨੇ ਆਪਣੀ 15 ਦਿਨਾਂ ਦੀ ਧੀ ਨੂੰ ਜ਼ਿੰਦਾ ਦਫ਼ਨਾ ਦਿੱਤਾ, ਇਸ ਘਿਨਾਉਣੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪਿਤਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਜਿਸ ਨੇ ਵੀ ਇਸ ਘਟਨਾ ਬਾਰੇ ਸੁਣਿਆ ਉਹ ਹੈਰਾਨ ਰਹਿ ਗਿਆ।

ਨਿਊਜ਼ ਏਜੰਸੀ ਏਐਨਆਈ ਨੇ ਏਆਰਵਾਈ ਨਿਊਜ਼ ਦੇ ਹਵਾਲੇ ਨਾਲ ਕਿਹਾ ਕਿ ਦੋਸ਼ੀ ਪਿਤਾ ਤੈਯਬ ਨੇ ਜੁਰਮ ਕਬੂਲ ਕਰ ਲਿਆ ਹੈ। ਆਰਥਿਕ ਤੰਗੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਹ ਆਪਣੀ ਨਵਜੰਮੀ ਧੀ ਦਾ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹਨ। ਤਇਅਬ ਨੇ ਕਬੂਲ ਕੀਤਾ ਹੈ ਕਿ ਨਵਜੰਮੇ ਬੱਚੇ ਨੂੰ ਦਫ਼ਨਾਉਣ ਤੋਂ ਪਹਿਲਾਂ ਬੋਰੀ ਵਿੱਚ ਪੈਕ ਕੀਤਾ ਗਿਆ ਸੀ।

ਪਿਤਾ ਖਿਲਾਫ ਮਾਮਲਾ ਦਰਜ

ਤੈਯਬ ਖਿਲਾਫ ਰਸਮੀ ਤੌਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ, ਅਧਿਕਾਰੀਆਂ ਨੇ ਦੱਸਿਆ ਕਿ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਲੜਕੀ ਦੀ ਕਬਰ ਨੂੰ ਪੋਸਟਮਾਰਟਮ ਅਤੇ ਫੋਰੈਂਸਿਕ ਜਾਂਚ ਲਈ ਖੋਲ੍ਹਿਆ ਜਾਵੇਗਾ।

 

 

 

Exit mobile version