ਬਿਉਰੋ ਰਿਪੋਰਟ – ਪੰਜਾਬ ਤੋਂ ਪ੍ਰਯਾਗਰਾਜ ਮਹਾਕੁੰਭ ਅਤੇ ਅਯੁੱਧਿਆ ਦੇ ਦਰਸ਼ਨਾਂ ਨੂੰ ਜਾ ਰਿਹਾ ਇੱਕ ਪਰਿਵਾਰ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਵਿੱਚ 2 ਦੀ ਮੌਤ ਹੋ ਗਈ । ਦੱਸਿਆ ਜਾ ਰਿਹਾ ਹੈ ਸ਼ਰਧਾਲੂ ਫਾਜ਼ਿਲਕਾ ਦੇ ਰਹਿਣ ਵਾਲੇ ਸਨ ਅਤੇ ਯੂਪੀ ਦੇ ਜੌਨਪੁਰ ਵਿੱਚ ਦੇਰ ਰਾਤ ਇੱਕ ਟੈਂਪੂ ਟਰੈਵਲਰ ਦੇ ਟਰੱਕ ਨਾਲ ਟਕਰਾਉਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਜਦਕਿ 9 ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ।
ਇੱਕ ਯਾਤਰੀ ਨੇ ਦੱਸਿਆ ਕਿ ਟੈਂਪੂ ਟਰੈਵਲਰ ਵਿੱਚ ਕੁੱਲ 14 ਸ਼ਰਧਾਲੂ ਸਵਾਰ ਸਨ। ਇਨ੍ਹਾਂ ਵਿੱਚੋਂ ਫ਼ਾਜ਼ਿਲਕਾ ਦੀ ਬਾਦਲ ਕਲੋਨੀ ਅਤੇ ਨਹਿਰੂ ਨਗਰ ਦੇ ਵਸਨੀਕ ਸਨ,ਜਦੋਂ ਕਿ ਕੁਝ ਸ਼ਰਧਾਲੂ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਸਨ। ਜਿਨ੍ਹਾਂ ਵਿੱਚ ਤਰਕਸ਼ੀਲ ਸਿੰਘ ਅਤੇ ਹਰਦਿਆਲ ਚੰਦ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ‘ਚ 9 ਲੋਕ ਗੰਭੀਰ ਜ਼ਖ਼ਮੀ ਹੋ ਗਏ ਅਤੇ ਤਿੰਨ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਯੂਪੀ ਦੇ ਜ਼ਿਲ੍ਹਾ ਹਸਪਤਾਲ ਜੌਨਪੁਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ।