India International Punjab

FBI ਨੇ ਪੰਜਾਬ ਪੁਲਿਸ ਨਾਲ ਕੀਤਾ ਸੰਪਰਕ ! ਗੋਲਡੀ ਬਰਾੜ ਜਲਦ ਆਊਗਾ ਪੰਜਾਬ ?

FBI contacted the Punjab Police! Goldy Brar will soon come to Punjab?

ਦ ਖ਼ਾਲਸ ਬਿਊਰੋ : ਗੈਂਗਸਟਰ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਬਾਰੇ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਅਮਰੀਕਾ ਦੀ ਖੁਫੀਆ ਏਜੰਸੀ ਐਫਬੀਆਈ ਨੇ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਬਾਰੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਹੈ।

ਐਫਬੀਆਈ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਰਾਹੀਂ ਗੋਲਡੀ ਨਾਲ ਸਬੰਧਤ ਹੋਰ ਜਾਣਕਾਰੀ ਮੰਗੀ ਹੈ। ਗੋਲਡੀ ਬਰਾੜ ਨੂੰ ਜਲਦ ਹੀ ਭਾਰਤ ਲਿਆਉਣ ਦੀ ਪ੍ਰਕਿਰਿਆ ਨਾਲ ਜੋੜਿਆ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿਚ ਫੜਿਆ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੁਸ਼ਟੀ ਕਰਦੋ ਹੇਏ ਦੱਸਿਆ ਸੀ ਕਿ ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇਗਾ।

ਗੋਲਡੀ ਬਰਾੜ ਨੂੰ ਅਮਰੀਕਾ ਪੁਲਿਸ ਵੱਲੋਂ ਹਿਰਾਸਤ ‘ਚ ਲਏ ਜਾਣ ਦੀ ਗੱਲ ‘ਤੇ ਮੁੱਖ ਮੰਤਰੀ ਮਾਨ ਨੇ ਲਾਈ ਮੋਹਰ,ਕਿਹਾ ਜਲਦ ਲਿਆਂਦਾ ਜਾਵੇਗਾ ਪੰਜਾਬ

ਦੱਸ ਦੇਈਏ ਕਿ ਬੀਤੇ ਦਿਨੀਂ ਮੂਸੇਵਾਲਾ ਦੇ ਪਿਤਾ ਵੱਲੋਂ ਮੰਗ ਕੀਤੀ ਗਈ ਸੀ ਕਿ ਬਰਾੜ ਦੀ ਗ੍ਰਿਫ਼ਤਾਰੀ ਲਈ ਕੇਂਦਰ ਸਰਕਾਰ  2 ਕਰੋੜ ਰੁਪਏ ਦਾ ਇਨਾਮ ਦਾ ਐਲਾਨ ਕਰੇ। ਇਕ ਦਿਨ ਬਾਅਦ ਹੁਣ ਗੋਲਡੀ ਬਰਾੜ ਦੇ ਹਿਰਾਸਤ ਵਿੱਚ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਬਲਕੌਰ ਸਿੰਘ ਨੇ ਇਹ ਵੀ ਕਿਹਾ ਸੀ ਕਿ ਜੇਕਰ ਸਰਕਾਰ ਵੱਡੀ ਰਕਮ ਦੇਣ ਤੋਂ ਅਸਮਰੱਥ ਹੈ ਤਾਂ ਉਹ ਆਪਣੀ ਜੇਬ ਵਿੱਚੋਂ ਇਨਾਮ ਦੇਣ ਲਈ ਵੀ ਤਿਆਰ ਹਨ।

ਸਿੱਧੂ ਮੂਸੇਵਾਲਾ ਦੇ ਕਤਲ ਦੇ ਕਥਿਤ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਤੋਂ ਹਿਰਾਸਤ ‘ਚ ਲੈ ਲਿਆ ਗਿਆ ਹੈ। ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਬਰਾੜ 2017 ‘ਚ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਸ ਨੇ 29 ਮਈ ਨੂੰ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ ਅਤੇ ਉਦੋਂ ਤੋਂ ਉਹ ਲੁਕਿਆ ਹੋਇਆ ਸੀ। ਦੱਸ ਦੇਈਏ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ।