Punjab

ਕੈਨੇਡਾ ਰਹਿੰਦੀ ਪਤਨੀ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫ਼ਤਿਹਗੜ੍ਹ ਸਾਹਿਬ – ਖਮਾਣੋਂ ਸ਼ਹਿਰ ਦੇ ਇਕ ਨੌਜਵਾਨ ਨੇ ਆਪਣੀ ਕੈਨੇਡਾ ਰਹਿੰਦੀ ਪਤਨੀ ਨਾਲ ਚੱਲ ਰਹੇ ਝਗੜੇ ਤੋਂ ਤੰਗ ਆ ਕੇ ਨਹਿਰ ‘ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਰਨਪ੍ਰੀਤ ਸਿੰਘ ਵਜੋਂ ਹੋਈ ਹੈ।

ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਨਪ੍ਰੀਤ ਸਿੰਘ (30 ) ਦਾ ਆਪਣੀ ਕੈਨੇਡਾ ਰਹਿੰਦੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ। ਇਸੇ ਪ੍ਰੇਸ਼ਾਨੀ ‘ਚ ਉਸ ਤੇ ਭਾਖੜਾ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਕਰਨਪ੍ਰੀਤ ਸਿੰਘ ਕੈਨੇਡਾ ਤੋਂ ਇੱਕ ਮਹੀਨਾ ਪਹਿਲਾਂ ਭਾਰਤ ਪਰਤਿਆ ਸੀ। ਕਰਨਪ੍ਰੀਤ 23 ਜੁਲਾਈ ਨੂੰ ਰਾਤ ਕਰੀਬ 8 ਵਜੇ ਸਕੂਟਰ ‘ਤੇ ਘਰੋਂ ਨਿਕਲਿਆ ਸੀ।

ਪਿਤਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਦੇਰ ਰਾਤ ਤੱਕ ਘਰ ਨਹੀਂ ਪਰਤਿਆ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਕਰਨਪ੍ਰੀਤ ਦਾ ਸਕੂਟਰ ਪਿੰਡ ਖੰਟ ਨੇੜੇ ਭਾਖੜਾ ਨਹਿਰ ਦੀ ਪਟੜੀ ਤੋਂ ਬਰਾਮਦ ਹੋਇਆ। ਇਸ ਤੋਂ ਬਾਅਦ ਗੋਤਾਖੋਰ ਲਗਾਤਾਰ ਨਹਿਰ ‘ਚ ਉਸ ਦੀ ਭਾਲ ਕਰ ਰਹੇ ਸਨ। ਕਰਨਪ੍ਰੀਤ ਦੀ ਲਾਸ਼ ਸਰਹਿੰਦ ਥਾਣਾ ਖੇਤਰ ਦੇ ਸੌਂਦਾ ਹੈੱਡ ਤੋਂ ਬਰਾਮਦ ਹੋਈ ਹੈ।