ਬਿਊਰੋ ਰਿਪੋਰਟ (2 ਦਸੰਬਰ, 2025): ਪੰਜਾਬ ਸਰਕਾਰ ਨੇ ਫਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. (DIG) ਹਰਮਨਬੀਰ ਗਿੱਲ ਨੂੰ ਹਟਾ ਦਿੱਤਾ ਹੈ। ਉਨ੍ਹਾਂ ਨੂੰ ਹੁਣ ਪੀ.ਏ.ਪੀ. (PAP) ਜਲੰਧਰ ਵਿੱਚ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ‘ਤੇ ਲੁਧਿਆਣਾ ਕਮਿਸ਼ਨਰੇਟ ਵਿੱਚ ਤਾਇਨਾਤ ਡੀ.ਸੀ.ਪੀ. ਸਨੇਹਦੀਪ ਸ਼ਰਮਾ ਨੂੰ ਫਿਰੋਜ਼ਪੁਰ ਰੇਂਜ ਦਾ ਨਵਾਂ ਡੀ.ਆਈ.ਜੀ. ਲਗਾਇਆ ਗਿਆ ਹੈ।
ਸਰਕਾਰ ਦੇ ਇਸ ਫੈਸਲੇ ਦਾ ਕਾਰਨ ਸਪੱਸ਼ਟ ਨਹੀਂ ਹੋਇਆ ਹੈ। ਹਾਲ ਹੀ ਵਿੱਚ ਫਿਰੋਜ਼ਪੁਰ ਵਿੱਚ ਆਰ.ਐੱਸ.ਐੱਸ. (RSS) ਨੇਤਾ ਨਵੀਨ ਅਰੋੜਾ ਦਾ ਕਤਲ ਹੋਇਆ ਸੀ। ਇਸ ਤੋਂ ਬਾਅਦ ਪੁਲਿਸ ਨੂੰ ਲੈ ਕੇ ਸਵਾਲ ਉੱਠ ਰਹੇ ਸਨ। ਇਸ ਤੋਂ ਇਲਾਵਾ, ਅਰੋੜਾ ਦੇ ਕਾਤਲ ਨੂੰ ਵੀ ਪੁਲਿਸ ਹਿਰਾਸਤ ਵਿੱਚ ਉਸਦੇ ਸਾਥੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਸੀ, ਹਾਲਾਂਕਿ ਪੁਲਿਸ ਦਾ ਕਹਿਣਾ ਸੀ ਕਿ ਉਹ ਐਨਕਾਊਂਟਰ ਵਿੱਚ ਮਾਰਿਆ ਗਿਆ ਸੀ।

