The Khalas Tv Blog India ਯੂਕਰੇਨ ‘ਚ ਫਸੇ ਭਾਰਤੀਆਂ ਦਾ ਪੰਜਵਾਂ ਜਹਾਜ ਪੁੱਜਾ ਭਾਰਤ
India International

ਯੂਕਰੇਨ ‘ਚ ਫਸੇ ਭਾਰਤੀਆਂ ਦਾ ਪੰਜਵਾਂ ਜਹਾਜ ਪੁੱਜਾ ਭਾਰਤ

‘ਦ ਖ਼ਾਲਸ ਬਿਊਰੋ : ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਦਾ ਪੰਜਵਾਂ ਜਹਾਜ ਬੁਖਾਰੇਸਟ (ਰੋਮਾਨੀਆ) 249 ਭਾਰਤੀ ਨਾਗਰਿਕਾਂ ਨੂੰ ਲੈ ਕੇ ਦਿੱਲੀ ਹਵਾਈ ਅੱਡੇ ਪਹੁੰਚੀ। ਯੁਕਰੇਨ ਤੋਂ ਭਾਰਤ ਪਹੁੰਚੇ ਵਿਦਿਆਰਥੀਆਂ ਨੇ ਕਿਹਾ ਕਿ ਭਾਰਤ ਸਰਕਾਰ ਨੇ ਸਾਡੀ ਬਹੁਤ ਮਦਦ ਕੀਤੀ ਹੈ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਾਰੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ ਜਾਵੇਗਾ। ਦੱਸ ਦਈਏ ਕਿ ਹੁਣ ਤੱਕ ਯੁਕਰੇਨ ਤੋਂ 1400 ਵਿਦਿਆਰਥੀਆਂ ਨੂੰ ਵਾਪਸ ਭਾਰਤ ਲਿਆਇਆ ਜਾ ਚੁੱਕਾ ਹੈ।

Exit mobile version