Punjab

ਪੰਜਾਬ ਦੇ ਹੱਕਾਂ ਲਈ ਕੇਂਦਰ ਖਿਲਾ ਫ਼ ਡੱ ਟ ਕੇ ਲੜਾਂ ਗੇ : ਅਕਾਲੀ ਦਲ

‘ਦ ਖ਼ਾਲਸ ਬਿਊਰੋ : ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਬਿਆਨ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਡੱਟਦਾ ਰਿਹਾ ਹੈ ਤੇ ਹੁਣ ਵੀ ਡੱਟੇਗਾ । ਉਨ੍ਹਾਂ ਨੇ ਕਿਹਾ ਕਿ  ਕੇਂਦਰ ਸਰਕਾਰ ਇਹ ਭਲੀ ਭਾਂਤ ਸਮਝ ਲਵੇ ਕਿ ਪੰਜਾਬ ਕਿਸੇ ਵੀ ਤਰੀਕੇ ਕੇਂਦਰ ਦੀ ਧੱਕੇਸ਼ਾਹੀ ਅੱਗੇ ਨਹੀਂ ਝੁਕੇਗਾ।

 ਅੱਜ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਕੁਝ ਦਿਨਾਂ ਅੰਦਰ ਅਜਿਹੇ ਫੈਸਲੇ ਲਏ ਹਨ ਜੋ ਸਿੱਧੇ ਤੌਰ ’ਤੇ ਪੰਜਾਬ ਨੁੰ ਧੋਂਸ ਵਿਖਾ ਕੇ ਈਨ ਮਨਵਾਉਣ ਵੱਲ ਸੇਧਤ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿਚ ਸੰਘੀ ਢਾਂਚੇ ਨੁੰ ਖੋਰਾ ਲਗਾ ਕੇ ਯੂਨੀਟਰੀ ਸਿਸਟਰ ਲਾਗੂ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਪੰਜਾਬ ਵਿਚ ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਵਾਧਾ ਕਰ ਦਿੱਤਾ, ਫਿਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ 9ਬੀ ਬੀ ਐਮ ਬੀ0 ਦੇ ਵਿਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ।

ਉਨ੍ਹਾਂ  ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਹੁਣ ਕੇਂਦਰ ਸਰਕਾਰ ਨੇ ਭਾਖੜਾ ਡੈਮ ਦੀ ਸੁਰੱਖਿਆ ਸੀ ਆਈ ਐਸ ਐਫ ਦੇ ਹਵਾਲੇ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਅਜਿਹਾ ਕਰਨਾ ਪੰਜਾਬ ’ਤੇ ਬੇਵਿਸਾਹੀ ਕਰਨਾ ਹੈ ਤੇ ਇਹ ਵੀ ਇਕ ਅਸਲੀਅਤ ਹੈ ਕਿ ਸੀ ਆਈ ਐਸ ਐਫ ਦਾ ਖਰਚਾ ਹੁਣ ਪੰਜਾਬ ਤੇ ਹਿਮਾਚਲ ਪ੍ਰਦੇਸ਼ ਨੁੰ ਚੁੱਕਣਾ ਪਵੇਗਾ ਜਦੋਂ ਕਿ ਇਹ ਮੁਲਾਜ਼ਮ ਕੇਂਦਰ ਸਰਕਾਰ ਦੇ ਹੋਣਗੇ। 

ਪ੍ਰੋ. ਚੰਦੂਮਾਜਰਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ  ਨਿਸ਼ਾਨਾਂ ਸਾਧਦਿਆਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਦੇ ਮੁੱਦਿਆਂ ’ਤੇ ਸੀਨੀਅਰ ਆਗੂ ਸੁਨੀਲ ਜਾਖੜ ਵੱਲੋਂ ਲਿਖੀ ਚਿੱਠੀ ਦਾ ਚੰਨੀ ਨੇ ਨਾ ਕੋਈ ਜਵਾਬ ਦਿੱਤਾ ਤੇ ਨਾ ਇਸ ’ਤੇ ਪ੍ਰਤੀਕਰਮ ਦਿੱਤਾ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸੁਨੀਲ ਜਾਖੜ ਦੇ ਬਿਆਨ ਦਾ ਸਵਾਗਤ ਕੀਤਾ ਸੀ। ਉਹਨਾਂ ਕਿਹਾ ਕਿ ਹੁਣ ਵੀ ਅਸੀਂ ਸਾਰੀਆਂ ਪਾਰਟੀਆਂ ਨੁੰ ਇਹ ਅਪੀਲ ਕਰਦੇ ਹਾਂ ਕਿ ਉਹ ਮਿਲ ਕੇ ਇਕ ਮੰਚ ’ਤੇ ਸੂਬੇ ਵਾਸਤੇ ਲੜਾਈ ਲੜਨ ਅਤੇ ਸੂਬੇ ਦੇ ਹਿੱਤਾਂ ਦੇ ਮਾਮਲੇ ਵਿਚ ਸਿਆਸਤ ਨਾ ਕੀਤੀ ਜਾਵੇ।

ਪ੍ਰੋ. ਚੰਦੂਮਾਜਰਾ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਚੰਨੀ ਤੇ ਮੁੱਖ ਵਿਰੋਧੀ ਧਿਰ ਰਹੀ ਆਮ ਆਦਮੀ ਪਾਰਟੀ ਸੂਬੇ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਨਾਕਾਮ ਰਹੇ ਹਨ ਪਰ ਅਕਾਲੀ ਦਲ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟੇਗਾ ਤੇ ਕੇਂਦਰ ਦੀ ਧੱਕੇਸ਼ਾਹੀ ਨੁੰ ਮੂਕ ਦਰਸ਼ਕ ਬਣ ਕੇ ਨਹੀਂ ਵੇਖੇਗਾ।

ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਹਰਚਰਨ ਬੈਂਸ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਫੈਸਲਾ ਟਾਲਣ ’ਤੇ ਆਮ ਆਦਮੀ ਪਾਰਟੀ ਅਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਹਮੇਸ਼ਾ ਤੋਂ ਸਿੱਖ ਵਿਰੋਧੀ ਤੇ ਪੰਜਾਬੀ ਵਿਰੋਧੀ  ਹਨ। ਉਹਨਾਂ ਕਿਹਾ ਕਿ ਉਹ ਕੇਜਰੀਵਾਲ ਨੂੰ ਇਹ ਚੇਤਾਵਨੀ ਦਿੰਦੇ ਹਨ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰਨ।