India

ਗੁਜਰਾਤ ਵਿੱਚ ਲੜਾਕੂ ਜਹਾਜ਼ ਹਾਦਸਾਗ੍ਰਸਤ, ਇੱਕ ਪਾਇਲਟ ਦੀ ਮੌਤ: ਇੱਕ ਗੰਭੀਰ ਜ਼ਖਮੀ

ਗੁਜਰਾਤ ਦੇ ਜਾਮਨਗਰ ਵਿੱਚ ਬੁੱਧਵਾਰ ਰਾਤ 9:30 ਵਜੇ ਭਾਰਤੀ ਹਵਾਈ ਸੈਨਾ ਦਾ ਜੈਗੁਆਰ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਨੇ ਜਾਮਨਗਰ ਏਅਰ ਫੋਰਸ ਸਟੇਸ਼ਨ ਤੋਂ ਅਭਿਆਸ ਮਿਸ਼ਨ ਲਈ ਉਡਾਣ ਭਰੀ ਸੀ ਅਤੇ ਸ਼ਹਿਰ ਤੋਂ 12 ਕਿਲੋਮੀਟਰ ਦੂਰ ਸੁਵਰਦਾ ਪਿੰਡ ਦੇ ਖੁੱਲ੍ਹੇ ਮੈਦਾਨ ਵਿੱਚ ਕਰੈਸ਼ ਹੋ ਗਿਆ।

ਹਾਦਸੇ ਵਿੱਚ ਇੱਕ ਪਾਇਲਟ ਦੀ ਮੌਤ ਹੋ ਗਈ, ਜਦਕਿ ਦੂਜਾ ਪਾਇਲਟ, ਮਨੋਜ ਕੁਮਾਰ ਸਿੰਘ, ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਪਾਇਲਟ ਨੂੰ ਜੀਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਸਥਿਰ ਹੈ। ਹਾਦਸੇ ਤੋਂ ਬਾਅਦ ਜਹਾਜ਼ ਦੇ ਟੁਕੜੇ ਹੋ ਗਏ ਅਤੇ ਅੱਗ ਲੱਗ ਗਈ।

ਪਿੰਡ ਵਾਸੀਆਂ ਨੇ ਜ਼ਖਮੀ ਦੀ ਮਦਦ ਕੀਤੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਹਵਾਈ ਸੈਨਾ, ਪੁਲਿਸ ਅਤੇ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਈ। ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।