The Khalas Tv Blog Punjab ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ ਮਿਲਣਗੇ 15 ਕਰੋੜ
Punjab

ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ ਮਿਲਣਗੇ 15 ਕਰੋੜ

‘ਦ ਖ਼ਾਲਸ ਬਿਊਰੋ :- ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ ₹15 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ ਨੇ ਇਸ ਹਫਤੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਮਾਝਾ ਖੇਤਰ ਦੀਆਂ ਦੋ ਉੱਚ ਸਿੱਖਿਆ ਸੰਸਥਾਵਾਂ ਲਈ 8.5 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ, ਕੈਰੋਂ, ਤਰਨਤਾਰਨ ਨੂੰ ਉਸਾਰੀ ਕਾਰਜਾਂ ਲਈ 6.75 ਕਰੋੜ ਰੁਪਏ ਅਤੇ ਆਈ.ਆਈ.ਐਮ, ਅੰਮ੍ਰਿਤਸਰ ਲਈ 1.71 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ।

ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਡਾ: ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੁਹਾਲੀ ਨੂੰ ਵਿੱਤੀ ਸਾਲ 2022-23 ਲਈ ਪ੍ਰਵਾਨਿਤ ਬਜਟ ਵਿੱਚੋਂ 6.50 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਇੱਕਮੁਸ਼ਤ ਰਕਮ ਵਜੋਂ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਇਨ੍ਹਾਂ ਸੰਸਥਾਵਾਂ ਨੂੰ ਫੰਡਾਂ ਦੀ ਕੋਈ ਘਾਟ ਨਾ ਆਵੇ।

Exit mobile version