The Khalas Tv Blog Punjab ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ਪਿਛਲੇ ਇੱਕ ਸਾਲ ਦਾ ਲੇਖਾ ਜੋਖਾ
Punjab

ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ਪਿਛਲੇ ਇੱਕ ਸਾਲ ਦਾ ਲੇਖਾ ਜੋਖਾ

Finance Minister Harpal Cheema presented the last year's accounts

ਜਲੰਧਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰੀ ਨਾਲ ਸਰਕਾਰ ਚਲਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ 30 ਸਾਲਾਂ ਤੋਂ ਸੂਬੇ ਨੂੰ ਕਈ ਸਿਆਸੀ ਪਾਰਟੀਆਂ ਨੇ ਜਕੜਿਆ ਹੋਇਆ ਸੀ।

ਜਲੰਧਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ 2017 ਤੋਂ ਲੈ 2022 ਤੱਕ ਕਾਂਗਰਸ ਪਾਰਟੀ ਨੇ ਸੂਬੇ ਵਿੱਚ ਰਾਜ ਕੀਤਾ। ਉਨਾਂ ਨੇ ਕਿਹਾ ਕਿ 2017 ‘ਚ ਦੇਸ਼ ਵਿੱਚ GST ਲਾਗੂ ਕੀਤੀ ਗਈ ਅਤੇ ਕੇਂਦਰ ਸਰਕਾਰ ਨੇ ਰਾਜ ਸਰਕਾਰਂ ਉੱਤੇ ਦਬਾਅ ਬਣਾਉਣ ਲਈ ਹਦਾਇਤਾਂ ਦਿੱਤੀਆਂ ਹਨ ਕਿ ਉਹ ਆਪਣਾ ਟੈਕਸ ਵਧਾਉਣ ਅਤੇ ਸੂਬੇ ਨੂੰ ਪੈਰਾਂ ‘ਤੇ ਖੜ੍ਹਾ ਕਰਨ।

ਚੀਮਾ ਨੇ ਕਾਂਗਰਸ ਪਾਰਟੀ ‘ਤੇ ਦੋਸ਼ ਲਗਾਉਂਦੇ ਕਿਹਾ ਕਿ ਬਦਕਿਸਮਤੀ ਨਾਲ ਉਸ ਵੇਲੇ ਕਾਂਗਰਸ ਪਾਰਟੀ ਸੂਬੇ ਵਿੱਚ ਭ੍ਰਿਸ਼ਟਾਚਾਰ ਕਰ ਰਹੀ ਸੀ, ਜੋ ਕਿ ਪੰਜਾਬ ਨੂੰ ਬਰਬਾਦ ਕਰਨ ਵਿੱਚ ਤੁਰੀ ਹੋਈ ਸੀ। ਉਨ੍ਹਾਂ ਨੇ ਕਿਹਾ ਕਿ ਉਸ ਵੇਲੇ ਕਾਂਗਰਸ ਦੀ ਸਰਕਾਰ ਨੇ ਇੱਕ ਵੀ ਯਤਨ ਪੰਜਾਬ ਦੇ ਟੈਕਸ ਦਾ ਮਾਲੀਆ ਵਧਾਉਣ ਲਈ ਨਹੀਂ ਕੀਤਾ।

ਉਨ੍ਹਾਂ ਨੇ ਮਾਰਚ 2022 ਅਤੇ ਮਾਰਚ 2023 ਦਾ ਸਾਰਾ ਡਾਟਾ ਪੇਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਅਪ੍ਰੈਲ 2022 ‘ਚ ਕਾਂਗਰਸ ਸਰਕਾਰ ਵੇਲੇ ਪੰਜਾਬ ਦੇ ਟੈਕਸ ਦਾ ਮਾਲੀਆ 1532 ਕਰੋੜ ਰੁਪਏ ਸੀ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਅਪ੍ਰੈਲ 2023 ‘ ਚ ਵੱਧ ਕੇ GST ਦੀ ਕੁਲੈਕਸ਼ਨ 2015 ਕਰੋੜ ਰੁਪਏ ਹੋਈ ਹੈ। ਇਸ ਵਿੱਚ 31.53 ਫ਼ੀਸਦੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ।

ਚੀਮਾ ਨੇ ਕਿਹਾ ਕਿ ਇਸੇ ਤਰ੍ਹਾਂ ਸਟੇਟ ਐਕਸਾਈਜ਼ ‘ਚ 38.34 ਫੀਸਦੀ ਦਾ ਵਾਧਾ ਹੋਇਆ ਹੈ। ਚੀਮਾ ਨੇ ਕਿਹਾ ਕਿ ਅਪ੍ਰੈਲ 2022 ‘ਚ 564.64 ਕਰੋੜ ਸਟੇਟ ਐਕਸਾਈਜ਼ ਦਾ ਵਾਧਾ ਹੋਇਆ ਸੀ ਜਦਕਿ ਅਪ੍ਰੈਲ 2023 ‘ ਚ ਵੱਧ 781.12 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਸਟੈਂਪ ਪੈਡ ਰਜ਼ਿਸਟਰੇਸ਼ਨ ਦੇ ਅੰਦਰ ਅਪ੍ਰੈਲ 2022 ‘ਚ 355 ਕਰੋੜ ਦਾ ਵਾਧ ਹੋਇਆ ਸੀ ਅਤੇ ਇਸ ਅਪ੍ਰੈਲ ਵਿੱਚ 441 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਅਤੇ ਲਗਪਗ 24 ਫ਼ੀਸਦੀ ਦਾ ਵਾਧਾ ਹੋਇਆ ਹੈ।

ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਸਿਫਤਾਂ ਦੇ ਪੁੱਲ ਬੰਨਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿਤਾ ਕਿ ਭ੍ਰਿਸ਼ਟਾਚਾਰੀਆਂ ਨੂੰ ਭਜਿਆ ਹੈ ਅਤੇ ਸੂਬੇ ਵਿੱਚ ਇੱਕ ਇਮਾਨਦਾਰ ਸਰਕਾਰ ਬਣਾਈ ਹੈ।

ਚੀਮਾ ਨੇ ਕਿਹਾ ਕਿ ਤਤਕਾਲੀ ਸਰਕਾਰਾਂ ਨੇ ਸੂਬੇ ਦੇ ਲੋਕਾਂ ਲੁੱਟਣ ਦੇ ਕਰੀਕੇ ਨੂੰ ਮਾਨ ਸਰਕਾਰ ਖਤਮ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ‘ਚ ਹੁਣ ਤੱਕ ਦੋ ਬਜਟ ਪੇਸ਼ ਕੀਤੇ ਹਨ ਅਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਹੈ।

Exit mobile version