Punjab

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਟਾਂਡਾ ਮਾਮਲੇ ਨੂੰ ਲੈ ਕੇ ਕਾਂਗਰਸ ‘ਤੇ ਸਾਧੇ ਨਿਸ਼ਾਨੇ

‘ਦ ਖ਼ਾਲਸ ਬਿਊਰੋ:- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਟਾਂਡਾ ਰੇਪ ਘਟਨਾ ‘ਤੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਕਾਂਗਰਸ ਨੂੰ ਰੇਪ ਜਿਹੇ ਮਾਮਲਿਆਂ ‘ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਹਾਥਰਸ ‘ਚ ਲੜਕੀ ਨਾਲ ਹੋਏ ਜਬਰ-ਜਨਾਹ ਮਾਮਲੇ ‘ਚ ਪੀੜਤ ਪਰਿਵਾਰ ਨੂੰ ਮਿਲਣ ਲਈ ਤਾਂ ਚਲੇ ਗਏ ਸਨ ਪਰ ਉਹ ਹੁਸ਼ਿਆਰਪੁਰ ‘ਚ 6 ਸਾਲਾ ਮਾਸੂਮ ਨਾਲ ਹੋਈ ਘਿਨੌਣੀ ਹਰਕਤ ਦੇ ਮਾਮਲੇ ‘ਚ ਕਿਉਂ ਨਹੀਂ ਗਏ’ ?

ਉਹਨਾਂ ਕਿਹਾ ਕਿ ‘ਰੇਪ ਨੂੰ ਰਾਜਨੀਤੀ ਨਾਲ ਨਹੀਂ ਜੋੜਨਾ ਚਾਹੀਦਾ। ਮੈਂ ਕਾਂਗਰਸ ਪਾਰਟੀ ਤੋਂ ਪੁੱਛਣਾ ਚਾਹੁੰਦੀ ਹਾਂ ਕਿ ਜਿੱਥੇ ਕਾਂਗਰਸ ਦੀ ਸਰਕਾਰ ਨਹੀਂ ਹੁੰਦੀ, ਉੱਥੇ ਰੇਪ ਹੁੰਦਾ ਹੈ ਤੇ ਇਹ ਭਰਾ-ਭੈਣ ਪਿਕਨਿਕ ਕਰਨ ਜਾਂਦੇ ਹਨ, ਪਰ ਹੁਸ਼ਿਆਰਪੁਰ ‘ਚ ਜਿੱਥੇ ਕਾਂਗਰਸ ਦੀ ਸਰਕਾਰ ਹੈ, ਉਸ ‘ਤੇ ਇੱਕ ਵੀ ਸ਼ਬਦ ਨਹੀਂ ਬੋਲਿਆ’।