Punjab

ਕਪਿਲ ਸ਼ਰਮਾ ਨੂੰ ਪਰਾਂਠਾ ਖੁਆਉਣ ਵਾਲੇ ਵਿਅਕਤੀ ‘ਤੇ FIR, ਹੁਕਮਾਂ ਦੀ ਉਲੰਘਣਾ ਕਰਨ ‘ਤੇ ਪੁਲਿਸ ਨੇ ਕੀਤਾ ਗ੍ਰਿਫਤਾਰ…

FIR against the person who fed Parantha to Kapil Sharma, arrested by the police for violating orders...

ਜਲੰਧਰ : ਮਾਡਲ ਟਾਊਨ ਵਿਚ ਹਾਰਟ ਅਟੈਕ ਵਾਲੇ ਪਰਾਂਠੇ ਬਣਾਉਣ ਵਾਲੇ ਵੀਰ ਦਵਿੰਦਰ ਸਿੰਘ ਨੂੰ ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰਾਂਠੇ ਖੁਆਉਣਾ ਭਾਰੀ ਪਿਆ। ਜਲੰਧਰ ਪੁਲਿਸ ਨੇ ਬੀਰ ਦਵਿੰਦਰ ਸਿੰਘ ਖਿਲਾਫ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਕੇਸ ਦਰਜ ਕੀਤਾ ਹੈ। ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜ਼ਮਾਨਤ ‘ਤੇ ਛੱਡ ਦਿੱਤਾ ਗਿਆ। ਇਸ ਵਿਚ ਵੀਰ ਦਵਿੰਦਰ ਨੇ ਥਾਣਾ-6 ਦੀ ਪੁਲਿਸ ਵੱਲੋਂ ਉਸ ਨਾਲ ਮਾਰਕੁੱਟ ਕਰਨ ਦੇ ਦੋਸ਼ ਲਗਾਏ ਹਨ।

ਥਾਣਾ-6 ਦੀ ਪੁਲਿਸ ਨੇ ਵੀਰ ਦਵਿੰਦਰ ਸਿੰਘ ਖਿਲਾਫ FIR ਦਰਜ ਕੀਤੀ ਹੈ। ਕੇਸ ਵਿਚ ਆਈਪੀਸੀ ਦੀ ਧਾਰਾ 188 ਲਗਾਈ ਗਈ ਹੈ। ਕੇਸ ਵਿਚ ਕਿਹਾ ਗਿਆ ਕਿ ਵੀਰ ਦਵਿੰਦਰ ਵੱਲੋਂ ਰਾਤ ਵਿਚ ਆਪਣਾ ਸਟਾਲ ਲਗਾ ਕੇ ਪਰਾਂਠੇ ਵੇਚ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ।

ਵੀਰ ਦਵਿੰਦਰ ਨੇ ਬੀਤੀ ਸ਼ਾਮ ਪ੍ਰੈੱਸ ਵਾਰਤਾ ਦੌਰਾਨ ਦੱਸਿਆ ਕਿ ਐੱਸਐੱਚਓ ਅਜਾਇਬ ਸਿੰਘ ਨੇ ਆਪਣੀ ਟੀਮ ਨਾਲ ਮਿਲ ਕੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਤੇ ਉਨ੍ਹਾਂ ਨੂੰ ਇਕ ਬੰਦ ਕਮਰੇ ਵਿਚ ਰੱਖ ਕੇ ਉਨ੍ਹਾਂ ਨਾਲ ਕਾਫੀ ਬੁਰਾ ਵਰਤਾਅ ਕੀਤਾ। ਵੀਰ ਦਵਿੰਦਰ ਨੇ ਦੱਸਿਆ ਕਿ ਕਪਿਲ ਸ਼ਰਮਾ ਵਾਲਾ ਫੋਟੋ ਵਾਇਰਲ ਹੋਣ ਦੇ ਬਾਅ ਉਨ੍ਹਾਂ ‘ਤੇ ਇਹ ਕਾਰਵਾਈ ਕੀਤੀ ਗਈ।

ਦੂਜੇ ਪਾਸੇ ਥਾਣਾ-6 ਦੇ ਐੱਸਐੱਚਓ ਅਜਾਇਬ ਸਿੰਘ ਔਜਲਾ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਸ਼ਿਕਾਇਤ ਦਿੱਤੀ ਗਈਸੀ ਕਿ ਉਕਤ ਜਗ੍ਹਾ ‘ਤੇ ਰਾਤ 2 ਵਜੇ ਤੱਕ ਪਰਾਂਠੇ ਵੇਚੇ ਜਾਂਦੇ ਹਨ ਜਿਸ ਨਾਲ ਉਨ੍ਹਾਂ ਦਾ ਏਰੀਆ ਕਾਫੀ ਗੰਦਾ ਰਹਿੰਦਾ ਹੈ। ਇਸ ਲਈ ਉੱਚ ਅਧਿਕਾਰੀਆਂ ਵੱਲੋਂ ਵੀਰ ਦਵਿੰਦਰ ਨੂੰ ਸਮਝਾਇਆ ਗਿਆ ਸੀ ਪਰ ਉਹ ਨਹੀਂ ਸਮਝਿਆ ਜਿਸ ਕਾਰਨ ਕੇਸ ਦਰਜ ਕੀਤਾ ਗਿਆ।

ਇਸ ਸਬੰਧੀ ਥਾਣਾ ਸਦਰ-6 ਦੇ ਐਸਐਚਓ ਅਜੈਬ ਸਿੰਘ ਔਜਲਾ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਉਕਤ ਥਾਂ ’ਤੇ ਰਾਤ ਦੇ 2 ਵਜੇ ਤੱਕ ਪਰਾਂਠੇ ਵੇਚੇ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਦਾ ਇਲਾਕਾ ਕਾਫੀ ਗੰਦਾ ਰਹਿੰਦਾ ਹੈ। ਇਸ ਬਾਰੇ ਵੀਰ ਦਵਿੰਦਰ ਨੂੰ ਪਹਿਲਾਂ ਵੀ ਉੱਚ ਅਧਿਕਾਰੀਆਂ ਨੇ ਸਮਝਾਇਆ ਸੀ ਪਰ ਉਹ ਨਹੀਂ ਸਮਝਿਆ। ਜਿਸ ਕਾਰਨ ਮਾਮਲਾ ਦਰਜ ਕੀਤਾ ਗਿਆ। ਜਿੱਥੋਂ ਤੱਕ ਕੁੱਟਮਾਰ ਦਾ ਸਵਾਲ ਹੈ, ਉਸ ‘ਤੇ ਥਾਣੇ ‘ਚ ਕੋਈ ਹਮਲਾ ਨਹੀਂ ਹੋਇਆ। ਸਾਰੇ ਦੋਸ਼ ਝੂਠੇ ਹਨ।

ਦੱਸ ਦੇਈਏ ਕਿ ਕਾਮੇਡੀਅਨ ਕਪਿਲ ਸ਼ਰਮਾ ਬੀਤੇ ਦਿਨੀਂ ਆਪਣੀ ਪਤਨੀ ਗਿੰਨੀ ਚਤਰਥ ਸ਼ਰਮਾ ਨਾਲ ਪੰਜਾਬ ਦੇ ਜਲੰਧਰ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਮਾਡਲ ਟਾਊਨ ਦੇ ਮਸ਼ਹੂਰ ਹਾਰਟ ਅਟੈਕ ਵਾਲੇ ਦੇਸੀ ਘਿਓ ਦੇ ਪਰਾਂਠੇ ਦਾ ਆਨੰਦ ਲਿਆ। ਇਸ ਦੌਰਾਨ ਉਨ੍ਹਾਂ ਨੇ ਵੀਰ ਦਰਿੰਦਰ ਅਤੇ ਹੋਰਨਾਂ ਨਾਲ ਖਿਚਵਾਈਆਂ ਤਸਵੀਰਾਂ ਵੀ ਲਈਆਂ। ਮੁੰਬਈ ਤੋਂ ਜਲੰਧਰ ਪਹੁੰਚੇ ਕਪਿਲ ਨੇ ਦੱਸਿਆ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਹਾਰਟ ਅਟੈਕ ਵਾਲੇ ਪਰਾਂਠੇ ਦਾ ਵੀਡੀਓ ਦੇਖਿਆ ਸੀ। ਇਸ ਤੋਂ ਬਾਅਦ ਉਸ ਨੂੰ ਵੀਰ ਦਵਿੰਦਰ ਨਾਲ ਪਰਾਂਠੇ ਖਾਣ ਦੀ ਇੱਛਾ ਹੋਈ।

ਕੁਝ ਸਮਾਂ ਪਹਿਲਾਂ ਜਲੰਧਰ ਦੇ ਮਾਡਲ ਟਾਊਨ ‘ਚ ਵੀਰ ਦਵਿੰਦਰ ਸਿੰਘ ਨਾਂ ਦੇ ਨੌਜਵਾਨ ਨੇ ਰਾਤ ਨੂੰ ਦੇਸੀ ਘਿਓ ਨਾਲ ਪਰਾਂਠੇ ਬਣਾਉਣੇ ਸ਼ੁਰੂ ਕਰ ਦਿੱਤੇ। ਹੌਲੀ-ਹੌਲੀ ਲੋਕ ਉਸ ਦੇ ਪਰਾਠੇ ਨੂੰ ਇੰਨਾ ਪਸੰਦ ਕਰਨ ਲੱਗੇ ਕਿ ਰਾਤ ਨੂੰ ਵੱਡੀ ਗਿਣਤੀ ‘ਚ ਲੋਕ ਉਸ ਦੇ ਕੋਲ ਇਕੱਠੇ ਹੋਣ ਲੱਗੇ। ਉਸ ਦੇ ਪਰਾਂਠੇ ਦੀਆਂ ਕੁਝ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ, ਜਿਸ ਤੋਂ ਬਾਅਦ ਉਹ ਪੰਜਾਬ ‘ਚ ਹਾਰਟ ਅਟੈਕ ਵਾਲੇ ਪਰਾਂਠੇ ਵਾਲੇ ਵਿਅਕਤੀ ਵਜੋਂ ਜਾਣਿਆ ਜਾਣ ਲੱਗਾ।