The Khalas Tv Blog Punjab ਸਾਥੀਆਂ ਨਾਲ ਮਿਲ ਕੇ JCB ਨਾਲ ਧੁੱਸੀ ਬੰਨ੍ਹ ਤੋੜਨ ਵਾਲੇ ਵਿਧਾਇਕ ਰਾਣਾ ਇੰਦਰ ਪ੍ਰਤਾਪ ‘ਤੇ FIR ਦਰਜ
Punjab

ਸਾਥੀਆਂ ਨਾਲ ਮਿਲ ਕੇ JCB ਨਾਲ ਧੁੱਸੀ ਬੰਨ੍ਹ ਤੋੜਨ ਵਾਲੇ ਵਿਧਾਇਕ ਰਾਣਾ ਇੰਦਰ ਪ੍ਰਤਾਪ ‘ਤੇ FIR ਦਰਜ

FIR filed against MLA Rana Inder Pratap, who along with colleagues broke the Dhusi embankment with JCB

ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਵੱਲੋਂ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਸ਼ੁੱਕਰਵਾਰ ਦੇਰ ਰਾਤ ਜੇਸੀਬੀ ਨਾਲ ਧੁੱਸੀ ਬੰਨ੍ਹ ਨੂੰ ਤੋੜਨ ਦੇ ਦੋਸ਼ ਵਿੱਚ ਜ਼ਿਲ੍ਹਾ ਪੁਲਿਸ ਨੇ ਵਿਧਾਇਕ ਸਮੇਤ ਕਈ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ।

ਹਾਲਾਂਕਿ ਕੋਈ ਵੀ ਅਧਿਕਾਰੀ ਇਸ ਦੀ ਪੁਸ਼ਟੀ ਕਰਨ ਨੂੰ ਤਿਆਰ ਨਹੀਂ ਹੈ। ਪਰ ਵਿਭਾਗੀ ਸੂਤਰਾਂ ਦੀ ਮੰਨੀਏ ਤਾਂ ਡਰੇਨੇਜ ਵਿਭਾਗ ਦੇ ਐਕਸੀਅਨ ਦੀ ਸ਼ਿਕਾਇਤ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਦੱਸ ਦੇਈਏ ਕਿ ਵਿਧਾਇਕ ਰਾਣਾ ਇੰਦਰ ਪ੍ਰਤਾਪ ਨੇ ਸ਼ੁੱਕਰਵਾਰ ਰਾਤ ਨੂੰ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਸਨ।

ਕੁਝ ਪਿੰਡਾਂ ਨੂੰ ਹੜ੍ਹ ਦੇ ਪਾਣੀ ਦੇ ਖਤਰੇ ਨੂੰ ਦੇਖਦੇ ਹੋਏ ਧੁੱਸੀ ਬੰਨ੍ਹ ਨੂੰ ਡਿੱਚ ਮਸ਼ੀਨ ਨਾਲ ਤੋੜ ਦਿੱਤਾ ਗਿਆ ਸੀ। ਹਾਲਾਂਕਿ ਵਿਧਾਇਕ ਨੇ ਇਸ ਸਬੰਧੀ ਪ੍ਰਸ਼ਾਸਨ ਅਤੇ ਡਰੇਨੇਜ ਵਿਭਾਗ ਨੂੰ ਪਹਿਲਾਂ ਦੱਸਣ ਦੀ ਗੱਲ ਵੀ ਕਹੀ ਸੀ।

ਵਿਭਾਗੀ ਸੂਤਰਾਂ ਅਨੁਸਾਰ ਸ਼ਨੀਵਾਰ ਦੁਪਹਿਰ ਨੂੰ ਜ਼ਿਲ੍ਹਾ ਪੁਲਿਸ ਨੇ ਵਿਧਾਇਕ ਅਤੇ ਉਸ ਦੇ ਕੁਝ ਸਾਥੀਆਂ ਵਿਰੁਧ ਧਾਰਾ 277, 430, ਆਈ.ਪੀ.ਸੀ 70 ਕੈਨਾਲ ਐਕਟ ਤਹਿਤ ਐਫ.ਆਈ.ਆਰ. ਨੰ. 26 ਦਰਜ ਕੀਤੀ ਗਈ। ਦੱਸ ਦੇਈਏ ਕਿ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਕੱਲ੍ਹ ਹੀ ਕੈਨੇਡਾ ਤੋਂ ਪਰਤੇ ਹਨ। ਉਹ ਆਉਂਦੇ ਹੀ ਹੜ੍ਹਾਂ ਦਾ ਜਾਇਜ਼ਾ ਲੈਣ ਅਪਣੇ ਇਲਾਕੇ ਸੁਲਤਾਨਪੁਰ ਲੋਧੀ ਪਹੁੰਚ ਗਏ। 8 ਪਿੰਡਾਂ ਦੇ ਵਸਨੀਕਾਂ ਨੇ ਉਨ੍ਹਾਂ ਨੂੰ ਹੜ੍ਹਾਂ ਦੇ ਪਾਣੀ ਕਾਰਨ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਦਸਿਆ, ਜਿਸ ਤੋਂ ਬਾਅਦ ਵਿਧਾਇਕ ਨੇ ਡਰੇਨੇਜ ਵਿਭਾਗ ਨੂੰ ਧੁੱਸੀ ਬੰਨ੍ਹ ਨੂੰ ਤੋੜਨ ਲਈ ਸੂਚਿਤ ਕੀਤਾ, ਤਾਂ ਜੋ ਹੜ੍ਹ ਦੇ ਪਾਣੀ ਨੂੰ ਸਤਲੁਜ ਦਰਿਆ ਰਾਹੀਂ ਹਰੀਕੇ ਹੈਡ ਵਰਕਸ ਵੱਲ ਮੋੜਿਆ ਜਾਵੇ।

ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਬੰਨ੍ਹ ਨੂੰ ਤੋੜਨ ਲਈ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ। ਇਸ ਤੋਂ ਬਾਅਦ ਵਿਧਾਇਕ ਨੇ ਪਿੰਡ ਵਾਸੀਆਂ ਅਤੇ ਅਪਣੇ ਵਰਕਰਾਂ ਨੂੰ ਬੰਨ੍ਹ ਤੋੜਨ ਲਈ ਕਿਹਾ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਡੀ.ਸੀ. ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਅਧਿਕਾਰਤ ਤੌਰ ’ਤੇ ਸੂਚਨਾ ਨਹੀਂ ਮਿਲੀ। ਉਹ ਐਕਸੀਅਨ ਡਰੇਨੇਜ ਵਿਭਾਗ ਤੋਂ ਰਿਪੋਰਟ ਮਿਲਣ ਤੋਂ ਬਾਅਦ ਹੀ ਕੁੱਝ ਦੱਸ ਸਕਦੇ ਹਨ।

Exit mobile version