Punjab

ਪੰਜਾਬੀ ਗਾਇਕ ਗੁਰਮਨ ਮਾਨ ਖਿਲਾਫ ਦਰਜ FIR, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਹੈ ਦੋਸ਼…

FIR filed against Punjabi singer Gurman Maan, accused of hurting religious sentiments...

ਚੰਡੀਗੜ੍ਹ : ਪੰਜਾਬੀ ਗਾਇਕ ਗੁਰਮਨ ਮਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਥਾਣਾ ਦਰੇਸੀ ਦੀ ਪੁਲਿਸ ਨੇ ਗਾਇਕ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਹੈ। ਇਹ ਵਿਵਾਦ ਗੁਰਮਨ ਵੱਲੋਂ ਆਪਣੀ ਐਲਬਮ ‘ਚੱਕੜੋ-ਰਖਲੋ’ ਦੇ ਗੀਤ ‘ਕਨਵੋ’ ਵਿੱਚ ਭਗਵਾਨ ਸ਼ਨੀ ਦੇਵ ਬਾਰੇ ਕੀਤੀ ਟਿੱਪਣੀ ਕਰਨ ਦਾ ਹੈ। ਗਾਇਕ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਹਿੰਦੂ ਸੰਗਠਨਾਂ ਵੱਲੋਂ ਪਿਛਲੇ ਕੁਝ ਸਮੇਂ ਤੋਂ ਉਸ ਦਾ ਵਿਰੋਧ ਕੀਤਾ ਜਾ ਰਿਹਾ ਸੀ।

ਜਾਣਕਾਰੀ ਲਈ ਦੱਸ ਦੇਈਏ ਕਿ ਗਾਇਕ ਨੇ ਆਪਣੀ ਐਲਬਮ ਚੱਕਦੋ-ਰਖਲੋ ਵਿੱਚ ਗੀਤ ਕਨਵੋ ਵਿੱਚ ਭਗਵਾਨ ਸ਼ਨੀ ਬਾਰੇ ਗਲਤ ਟਿੱਪਣੀ ਕੀਤੀ ਹੈ। ਗਾਇਕ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਡਿਤ ਦੀਪਕ ਸ਼ਰਮਾ ਵਾਸੀ ਨੂਰਵਾਲਾ ਰੋਡ ਨੇ ਪੁਲਿਸ ਨੂੰ ਦੱਸਿਆ ਕਿ ਉਹ ਸ੍ਰੀ ਸ਼ਨੀ ਮੰਦਰ, 70 ਫੁੱਟੀ ਰੋਡ, ਸੁੰਦਰ ਨਗਰ ਬਸਤੀ ਜੋਧੇਵਾਲ ਵਿੱਚ ਬਤੌਰ ਪੁਜਾਰੀ ਸੇਵਾ ਨਿਭਾਅ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ 30 ਦਸੰਬਰ ਨੂੰ ਸ਼ਾਮ 6.30 ਵਜੇ ਉਹ ਆਪਣੇ ਮੋਬਾਈਲ ‘ਤੇ ਯੂਟਿਊਬ ਤੋਂ ਭਜਨ ਸੁਣ ਰਿਹਾ ਸੀ। ਅਚਾਨਕ ਐਲਬਮ ਚੱਕਲੋ-ਰਖਲੋ ਦਾ ਕਨਵੋ ਗੀਤ ਵੱਜਣ ਲੱਗਾ। ਗੀਤ ਦੇ ਬੋਲ- ਕਿੱਥੋਂ ਕੁੰਡਲੀ ਚੋਂ ਮਿਲੁ ਤੈਨੂ ਸੋਣੀਏ ਮੈਂ ਸ਼ਨੀ ਪੱਕਾ ਡੱਬ ਚਾ ਰੱਖਾਂ ਗਾਇਆ ਗਿਆ। ਸ਼੍ਰੀ ਸ਼ਨੀ ਦੇਵ ਜੀ ਹਿੰਦੂ ਧਰਮ ਦੇ ਦੇਵਤਾ ਹਨ।

ਗਾਇਕ ਨੇ ਇਹ ਸ਼ਬਦ ਉਨ੍ਹਾਂ ਦੀ ਸ਼ਾਨ ਦੇ ਖਿਲਾਫ ਗਾਏ ਹਨ। ਇਸ ਗੀਤ ਨੂੰ ਗਾਇਕ ਗੁਰਮਨ ਮਾਨ ਨੇ ਗਾਇਆ ਹੈ। ਗਾਇਕ ਨੇ ਸ਼ਨੀ ਮਹਾਰਾਜ ‘ਤੇ ਗਲਤ ਟਿੱਪਣੀਆਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਦੀਪਕ ਸ਼ਰਮਾ ਅਨੁਸਾਰ ਥਾਣਾ ਦਰੇਸੀ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਗਾਇਕ ਗੁਰਮਨ ਮਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਸਬ ਇੰਸਪੈਕਟਰ ਹਰਪਾਲ ਸਿੰਘ ਕਰ ਰਹੇ ਹਨ।