The Khalas Tv Blog Punjab ਭਿੰਡਰਾਂਵਾਲਿਆਂ ਦੀ ਫੋਟੋ ਨਾਲ ਛੇੜਛਾੜ ਮਾਮਲੇ ’ਚ ਸ਼ਿਵ ਸੈਨਾ ਆਗੂ ਖ਼ਿਲਾਫ਼ FIR! ਫੇਸਬੁੱਕ ’ਤੇ ਪਾਈ ਸੀ ਅਪਮਾਨਜਨਕ ਪੋਸਟ
Punjab Religion

ਭਿੰਡਰਾਂਵਾਲਿਆਂ ਦੀ ਫੋਟੋ ਨਾਲ ਛੇੜਛਾੜ ਮਾਮਲੇ ’ਚ ਸ਼ਿਵ ਸੈਨਾ ਆਗੂ ਖ਼ਿਲਾਫ਼ FIR! ਫੇਸਬੁੱਕ ’ਤੇ ਪਾਈ ਸੀ ਅਪਮਾਨਜਨਕ ਪੋਸਟ

ਲੁਧਿਆਣਾ ਵਿੱਚ ਕੱਲ੍ਹ ਪੁਲਿਸ ਨੇ ਸ਼ਿਵ ਸੈਨਾ ਸਮਾਜਵਾਦੀ ਦੇ ਇੱਕ ਮੈਂਬਰ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਸੁਰਜੀਤ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ ਰਾਣਾ ਰੰਧਾਵਾ ਨੇ 11 ਜੂਨ ਨੂੰ ਆਪਣੀ ਫੇਸਬੁੱਕ ‘ਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਗ਼ਲਤ ਤਰੀਕੇ ਨਾਲ ਅਪਲੋਡ ਕਰਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਸੁਰਜੀਤ ਸਿੰਘ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸਿੱਖ ਧਰਮ ਨੂੰ ਅਕਸਰ ਹੀ ਨਿਸ਼ਾਨਾ ਬਣਾਇਆ ਜਾਂਦਾ ਹੈ ਤਾਂ ਜੋ ਪੰਜਾਬ ਦਾ ਮਾਹੌਲ ਖ਼ਰਾਬ ਹੋ ਜਾਵੇ। ਪਰ ਹਿੰਦੂ-ਸਿੱਖ ਭਾਈਚਾਰਾ ਸ਼ਰਾਰਤੀ ਲੋਕਾਂ ਤੋਂ ਗੁੰਮਰਾਹ ਹੋਣ ਵਾਲਾ ਨਹੀਂ ਹੈ। ਸੁਰਜੀਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜੇ ਕਿਸੇ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਤਾਂ ਉਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

ਸੁਰਜੀਤ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੇ ਕੁਝ ਵਿਅਕਤੀਆਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇੱਥੋਂ ਤੱਕ ਕਿ ਸੁਰੱਖਿਆ ਕਰਮਚਾਰੀਆਂ ਨੂੰ ਵਾਪਸ ਲੈਣ ਦੇ ਨਾਂ ‘ਤੇ ਕੁਝ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕੁਝ ਸ਼ਰਾਰਤੀ ਲੋਕ ਸੁਰੱਖਿਆ ਦੇ ਨਾਂ ‘ਤੇ ਲੋਕਾਂ ਨੂੰ ਬਲੈਕਮੇਲ ਕਰਦੇ ਹਨ। ਇਸ ਸਬੰਧੀ ਥਾਣਾ ਹੈਬੋਵਾਲ ਦੇ ਬਾਹਰ ਮੁਲਜ਼ਮ ਰਾਣਾ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ ਹੈ।

ਇਹ ਵੀ ਪੜ੍ਹੋ – ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਕੱਲ੍ਹ, ਚੋਣਾਂ ਦੇ ਨਤੀਜਿਆਂ ‘ਤੇ ਹੋਵੇਗੀ ਚਰਚਾ

Exit mobile version