‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਟਾਲਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਦੇ ਖਿਲਾਫ ਚੋਣ ਕਮਿਸ਼ਨ ਨੇ ਕੋਰੋਨਾ ਨਿਯਮਾਂ ਦਾ ਉਲੰਘਣ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕਰ ਲਿਆ ਹੈ। ਬਾਜਵਾ ‘ਤੇ ਚੋਣ ਮੁਹਿੰਮ ਦੌਰਾਨ ਕਰੋਨਾ ਨਿਯਮਾਂ ਦੀ ਉਲੰਘਣ ਕਰਨ ਅਤੇ ਵੱਧ ਲੋਕਾਂ ਦਾ ਇਕੱਠ ਕਰਨ ਦੇ ਦੋਸ਼ ਲੱਗੇ ਹਨ।
