ਹਰਿਆਣਾ ਦੇ ਪੰਚਕੂਲਾ ਵਿੱਚ, ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਵਿਰੁੱਧ ਉਨ੍ਹਾਂ ਦੇ ਪੁੱਤਰ, ਅਕੀਲ ਅਖਤਰ ਦੇ ਕਤਲ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਐਫ ਆਈ ਆਰ ਉਹਨਾਂ ਦੇ ਪੁੱਤਰ ਵੱਲੋਂ ਇਕ ਵੀਡੀਓ ਪੋਸਟ ਕਰਕੇ ਉਸਦੀ ਪਤਨੀ ਦੇ ਮੁਸਤਫਾ ਨਾਲ ਨਜਾਇਜ਼ ਸੰਬੰਧ ਹੋਣ ਦੇ ਲਗਾਏ ਦੋਸ਼ਾਂ ਮਗਰੋਂ ਮਾਲੇਰਕੋਟਲਾ ਵਾਸੀ ਸ਼ਮਸ਼ੂਦੀਨ ਚੌਧਰੀ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਹੋਈ ਹੈ। ਲੜਕੇ ਦੀ ਕੁਝ ਦਿਨ ਪਹਿਲਾਂ ਮੌਤ ਹੋ ਗਈ ਸੀ। ਐਫ ਆਈ ਆਰ ਵਿਚ ਮ੍ਰਿਤਕ ਦੀ ਪਤਨੀ ਤੇ ਭੈਣ ਦੇ ਨਾਂ ਵੀ ਸ਼ਾਮਲ ਹਨ।
ਸ਼ਮਸ਼ੂਦੀਨ ਨੇ ਪੰਚਕੂਲਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ ‘ਤੇ ਪੰਚਕੂਲਾ ਐਮਡੀਸੀ ਪੁਲਿਸ ਸਟੇਸ਼ਨ ਨੇ ਹੁਣ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ, ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਨੂੰਹ ਅਤੇ ਧੀ ਵਿਰੁੱਧ ਆਈਪੀਸੀ ਦੀ ਧਾਰਾ 103(1) ਅਤੇ 61 ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਅਕੀਲ ਦੀ ਮੌਤ 16 ਅਕਤੂਬਰ ਨੂੰ ਪੰਚਕੂਲਾ ਵਿੱਚ ਦੇਰ ਰਾਤ ਹੋਈ। ਪਰਿਵਾਰ ਨੇ ਕਿਹਾ ਸੀ ਕਿ ਉਸਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਸੀ। ਇਸ ਤੋਂ ਬਾਅਦ, ਅਕੀਲ ਦਾ 27 ਅਗਸਤ ਦਾ ਇੱਕ ਵੀਡੀਓ ਸਾਹਮਣੇ ਆਇਆ। ਇਸ ਵਿੱਚ, ਉਹ ਦੋਸ਼ ਲਗਾਉਂਦਾ ਹੈ ਕਿ ਉਸਦੇ ਪਰਿਵਾਰਕ ਮੈਂਬਰ ਉਸਨੂੰ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ। ਉਸਨੇ ਆਪਣੇ ਪਿਤਾ ਅਤੇ ਪਤਨੀ ਵਿਚਕਾਰ ਨਾਜਾਇਜ਼ ਸਬੰਧਾਂ ਦਾ ਵੀ ਜ਼ਿਕਰ ਕੀਤਾ ਸੀ।