‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਪੁਲਿਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁੱਝ ਮੈਂਬਰਾਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਹੈ। ਇਨ੍ਹਾਂ ਉੱਤੇ ਗੁਰਦੁਆਰਾ ਚੋਣ ਕਮਿਸ਼ਨ ਦੇ ਡਾਇਰੈਕਟਰ ਨਰਿੰਦਰ ਸਿੰਘ ਉੱਤੇ ਹਮਲਾ ਕਰਨ ਦਾ ਦੋਸ਼ ਹੈ। ਉਨ੍ਹਾਂ ਦੇ ਖ਼ਿਲਾਫ਼ ਅਰੈਸਟ ਵਾਰੰਟ ਜਾਰੀ ਕੀਤੇ ਗਏ ਹਨ। ਲੰਘੇ ਕੱਲ੍ਹ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਗੁਰਦੁਆਰਾ ਚੋਣ ਕਮਿਸ਼ਨ ਦੇ ਡਾਇਰੈਕਟਰ ਦੇ ਦਫ਼ਤਰ ਵਿੱਚ ਚੱਲ ਰਹੇ ਰੌਲੇ-ਰੱਪੇ ਨੂੰ ਦਰਸਾਇਆ ਗਿਆ ਸੀ। ਵੀਡੀਓ ਮੁਤਾਬਕ ਕੁੱਝ ਲੋਕ ਨਰਿੰਦਰ ਸਿੰਘ ਨਾਲ ਧੱਕਾ-ਮੁੱਕੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਉਸਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨਕਾਰੀ ਵਿੱਚੋਂ ਕਿਸੇ ਨੇ ਉਨ੍ਹਾਂ ਵੱਲੋਂ ਜੁੱਤਾ ਵੀ ਵਗਾਹ ਕੇ ਮਾਰਿਆ। ਪਰ ਪੁਲਿਸ ਉਨ੍ਹਾਂ ਨੂੰ ਬਚਾਅ ਕੇ ਕਾਰ ਵਿੱਚ ਬਿਠਾਉਣ ਵਿੱਚ ਸਫ਼ਲ ਹੋਈ। ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ ਅਤੇ ਆਤਮਾ ਸਿੰਘ ਲੁਬਾਣਾ ਸਮੇਤ ਕਈਆਂ ‘ਤੇ ਗੁਰਦੁਆਰਾ ਚੋਣ ਕਮਿਸ਼ਨ ਉੱਥੇ ਹਮਲਾ ਕਰਨ ਦੇ ਦੋਸ਼ ਲੱਗੇ ਹਨ।
ਸਿਰਸਾ ਸਮੇਤ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਖ਼ਿਲਾਫ਼ ਐੱਫਆਈਆਰ ਦਰਜ
