The Khalas Tv Blog Punjab ਰਾਜਾ ਵੜਿੰਗ ਵਿਰੁੱਧ ਐਫ.ਆਈ.ਆਰ. ਦਰਜ, ਵੜਿੰਗ ਨੇ ਬੂਟਾ ਸਿੰਘ ਬਾਰੇ ਜਾਤੀ ਸੂਚਕ ਕੀਤੀਆਂ ਸਨ ਟਿੱਪਣੀਆਂ
Punjab

ਰਾਜਾ ਵੜਿੰਗ ਵਿਰੁੱਧ ਐਫ.ਆਈ.ਆਰ. ਦਰਜ, ਵੜਿੰਗ ਨੇ ਬੂਟਾ ਸਿੰਘ ਬਾਰੇ ਜਾਤੀ ਸੂਚਕ ਕੀਤੀਆਂ ਸਨ ਟਿੱਪਣੀਆਂ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਕਪੂਰਥਲਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਦਿੱਤੇ ਗਏ ਬਿਆਨ ਤੋਂ ਪੈਦਾ ਹੋਇਆ ਹੈ। ਇਹ ਸ਼ਿਕਾਇਤ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਪੁਲਿਸ ਕੋਲ ਦਰਜ ਕਰਵਾਈ ਹੈ।

ਰਾਜਾ ਵੜਿੰਗ ਵਿਰੁੱਧ ਆਈਪੀਸੀ ਦੀ ਧਾਰਾ 353 ਅਤੇ 196 ਦੇ ਨਾਲ-ਨਾਲ ਐਸਸੀ/ਐਸਟੀ ਐਕਟ ਦੀ ਧਾਰਾ 3(1)(u) ਅਤੇ 3(1)(v) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕੱਲ੍ਹ ਹੀ ‘ਆਪ’ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਸੀ ਕਿ ਵੜਿੰਗ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਜਾਤੀਵਾਦ ਟਿੱਪਣੀਆਂ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਐੱਸ. ਸੀ. ਕਮਿਸ਼ਨ ਵਲੋਂ ਤਲਬ ਵੀ ਕੀਤਾ ਗਿਆ ਸੀ, ਹਾਲਾਂਕਿ ਰਾਜਾ ਵੜਿੰਗ ਵਲੋਂ ਇਸ ਸਾਰੇ ਮਾਮਲੇ ‘ਤੇ ਮੁਆਫ਼ੀ ਮੰਗਦਿਆਂ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ ਸੀ। ਹੁਣ ਉਨ੍ਹਾਂ ਖ਼ਿਲਾਫ਼ ਕਪੂਰਥਲਾ ਪੁਲਸ ਥਾਣੇ ‘ਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

Exit mobile version