Punjab

ਸੋਨੂੰ ਸਾਈਕਲ ਇੰਡਸਟਰੀ ‘ਚ ਲੱਗੀ ਅੱਗ

ਬਿਉਰੋ ਰਿਪੋਰਟ – ਲੁਧਿਆਣਾ ਦੇ ਵਿਸ਼ਵਕਰਮਾ ਚੌਕ ਗਿੱਲ ਰੋਡ ਉੱਤੇ ਸਥਿਤ ਸੋਨੂੰ ਸਾਈਕਲ ਇੰਡਸਟਰੀ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ ਵਿਚ ਕੰਮ ਕਰਦੇ ਦੋ ਮਜ਼ਦੂਰਾਂ ਦੀ ਜਾਨ ਚਲਈ ਗਈ। ਇਸ ਤੋਂ ਇਲਾਵਾ ਤਿੰਨ ਮਜ਼ਦੂਰਾਂ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਹੈ। ਇਹ ਅੱਗ ਇੰਨੀ ਖਤਰਨਾਕ ਸੀ ਕਿ ਫੈਕਟਰੀ ਵਿਚ ਕੰਮ ਕਰਦੇ ਮਜ਼ਦੂਰਾਂ ਨੂੰ ਭੱਜਣ ਦਾ ਮੌਕਾ ਹੀ ਨਹੀਂ ਮਿਲੀ, ਜਿਸ ਕਾਰਨ ਦੋ ਮਜ਼ਦੂਰ ਆਪਣੀ ਜਾਨ ਗਵਾ ਗਏ। ਖਬਰ ਲਿਖੇ ਜਾਣ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚਦਿਆਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ ਇੰਨੀ ਭਿਆਨਕ ਸੀ ਕਿ ਫਾਇਰ ਵਿਭਾਗ ਨੇ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਇਹ ਵੀ ਪੜ੍ਹੋ – ਐਡਵੋਕੇਟ ਧਾਮੀ ਦੇ ਅਸਤੀਫ਼ੇ ’ਤੇ ਆਇਆ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ