ਬਿਉਰੋ ਰਿਪੋਰਟ – ਅੱਜ ਸ਼ਾਮ 4 ਵਜੇ ਚੰਡੀਗੜ੍ਹ ਦੇ ਸੈਕਟਰ-17 ਸਥਿਤ ਹਰਿਆਣਾ ਸਿਵਲ ਸਕੱਤਰੇਤ ਵਿੱਚ ਅਚਾਨਕ ਅੱਗ ਲੱਗ ਗਈ। ਇਮਾਰਤ ਨੂੰ ਅੱਗ ਲੱਗਦੇ ਹੀ ਲੋਕਾਂ ‘ਚ ਭਗਦੜ ਮੱਚ ਗਈ। ਇਸ ਤੋਂ ਬਾਅਦ ਲੋਕ ਬਾਹਰ ਨਿਕਲ ਆਏ ਤੇ ਤੁਰੰਤ ਫਾਇਰ ਬਿਰਗੇਡ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਫਾਇਰ ਬਿਰਗੇਡ ਦੀਆਂ ਗੱਡੀਆਂ ਨੇ ਥੋੜ੍ਹੇ ਸਮੇਂ ਵਿੱਚ ਮੌਕੇ ’ਤੇ ਪਹੁੰਚ ਕੇ ਕਰੀਬ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਅੱਗ ਵਿੱਚ ਇੱਥੇ ਚੱਲ ਰਹੇ ਦਫ਼ਤਰ ਦਾ ਅਹਿਮ ਰਿਕਾਰਡ ਸੜ ਜਾਣ ਦਾ ਖ਼ਦਸ਼ਾ ਹੈ। ਖੁਸ਼ਕਿਸਮਤੀ ਇਹ ਰਹੀ ਕਿ ਐਤਵਾਰ ਹੋਣ ਕਾਰਨ ਛੁੱਟੀ ਸੀ, ਨਹੀਂ ਤਾਂ ਜਾਨੀ ਨੁਕਸਾਨ ਹੋ ਸਕਦਾ ਸੀ। ਚਸ਼ਮਦੀਦਾਂ ਨੇ ਦੱਸਿਆ ਹੈ ਕਿ ਅੱਜ ਸ਼ਾਮ ਕਰੀਬ 4.10 ਵਜੇ ਹਰਿਆਣਾ ਦੇ ਨਵੇਂ ਸਕੱਤਰੇਤ ਦੀ ਇਮਾਰਤ (ਸੈਕਟਰ-17) ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ। ਇਮਾਰਤ ਦੀ ਤੀਜੀ ਮੰਜ਼ਿਲ ਤੋਂ ਧੂੰਆਂ ਨਿਕਲ ਰਿਹਾ ਸੀ। ਲੋਕਾਂ ਨੇ ਇਸ ਦੀ ਸੂਚਨਾ ਸਬੰਧਤ ਥਾਣੇ ਨੂੰ ਦਿੱਤੀ। ਇਸ ਤੋਂ ਬਾਅਦ ਫਾਇਰ ਵਿਭਾਗ ਨੂੰ ਸੁਨੇਹਾ ਭੇਜਿਆ ਗਿਆ।
ਇਹ ਵੀ ਪੜ੍ਹੋ – ਵਿਰੋਧੀ ਧਿਰ ਦੇ ਆਗੂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ