The Khalas Tv Blog India ਤਾਜ ਐਕਸਪ੍ਰੈਸ ਰੇਲ ਗੱਡੀ ਦੇ 3 ਡੱਬਿਆਂ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
India

ਤਾਜ ਐਕਸਪ੍ਰੈਸ ਰੇਲ ਗੱਡੀ ਦੇ 3 ਡੱਬਿਆਂ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਦਿੱਲੀ ਦੇ ਸਰਿਤਾ ਵਿਹਾਰ ਥਾਣੇ ਨੇੜੇ ਤਾਜ ਐਕਸਪ੍ਰੈਸ ਰੇਲ ਗੱਡੀ ਦੇ 3 ਡੱਬਿਆਂ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਡੀਸੀਪੀ ਰੇਲਵੇ ਦੀ ਜਾਣਕਾਰੀ ਮੁਤਾਬਕ ਰੇਲਗੱਡੀ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਕੋਈ ਵੀ ਵਿਅਕਤੀ ਜ਼ਖਮੀ ਜਾਂ ਜਾਨੀ ਨੁਕਸਾਨ ਨਹੀਂ ਹੋਇਆ ਹੈ।ਸਾਰੇ ਯਾਤਰੀਆਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

ਰੇਲਵੇ ਦੇ ਡੀਸੀਪੀ ਨੇ ਦੱਸਿਆ ਕਿ 3 ਜੂਨ ਨੂੰ ਸ਼ਾਮ 4.41 ਵਜੇ ਡੀਡੀ 43 ਏ ’ਤੇ ਪੀਸੀਆਰ ਤੋਂ ਐਚਐਨਆਰਐਸ ਨੂੰ ਟਰੇਨ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਆਈਓ ਅਪੋਲੋ ਅਪੋਲੋ ਹਸਪਤਾਲ ਨੇੜੇ ਮੌਕੇ ‘ਤੇ ਪਹੁੰਚ ਗਏ। ਮੌਕੇ ‘ਤੇ ਦੇਖਿਆ ਗਿਆ ਕਿ ਤਾਜ ਐਕਸਪ੍ਰੈਸ ਟਰੇਨ ਦੇ ਤਿੰਨ ਡੱਬਿਆਂ ਨੂੰ ਅੱਗ ਲੱਗੀ ਹੋਈ ਹੈ। ਟਰੇਨ ਨੂੰ ਰੋਕ ਦਿੱਤਾ ਗਿਆ ਹੈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਕਿਉਂਕਿ ਯਾਤਰੀ ਦੂਜੇ ਡੱਬਿਆਂ ਵਿੱਚ ਚਲੇ ਗਏ ਜਾਂ ਰੇਲਗੱਡੀ ਤੋਂ ਉਤਰ ਗਏ। ਇਸ ਤੋਂ ਇਲਾਵਾ ਰੇਲਵੇ ਵੱਲੋਂ ਵੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ –  ਮਨੀਸ਼ ਸਿਸੋਦੀਆ ਪਹੁੰਚੇ ਸੁਪਰੀਮ ਕੋਰਟ, ਮੰਗੀ ਜ਼ਮਾਨਤ

 

Exit mobile version