Punjab

ਪਟਿਆਲਾ ‘ਚ ਕੱਪੜੇ ਦੀ ਦੁਕਾਨ ‘ਤੇ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਪਟਿਆਲਾ (Patiala) ‘ਚ ਕੱਪੜੇ ਦੀਆਂ ਦੁਕਾਨਾਂ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪਟਿਆਲਾ ਦੇ ਛੋਟੀ ਬਾਰਾਦਰੀ ਵਿੱਚ 12 ਕੱਪੜੇ ਦੀਆਂ ਦੁਕਾਨਾਂ ਵਿੱਚ ਅੱਗ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਦੁਕਾਨਾਂ ਵਿੱਚ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ।

ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਛੇ ਤੋਂ ਵੱਧ ਗੱਡੀਆਂ ਪਹੁੰਚਿਆਂ ਹਨ, ਜਿਨ੍ਹਾਂ ਨੇ ਤਿੰਨ ਘੰਟੇ ਬਾਅਦ ਅੱਗ ’ਤੇ ਕਾਬੂ ਪਾਇਆ। ਉਦੋਂ ਤੱਕ ਦੁਕਾਨਾਂ ਅਤੇ ਅੰਦਰ ਰੱਖੇ ਕੱਪੜੇ ਸੜ ਕੇ ਸੁਆਹ ਹੋ ਚੁੱਕੇ ਸਨ। ਇਸ ਹਾਦਸੇ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਬਿਜਲੀ ਦੀਆਂ ਤਾਰਾਂ ‘ਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਪਰ ਅਸਲ ਕਾਰਨ ਦਾ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ – ਸਾਬਕਾ ਫੌਜੀ ਨੂੰ ਸਟੇਜ ‘ਤੇ ਆਈ ਮੌਤ, ਦੇਸ਼ ਭਗਤੀ ਦੇ ਗੀਤ ‘ਤੇ ਨੱਚ ਰਿਹਾ ਸੀ