ਫਰੀਦਕੋਟ ਜ਼ਿਲ੍ਹੇ ਦੇ ਪਿੰਡ ਫਿਦਕਲਾਂ ਦੇ ਗੁਰਦੁਆਰਾ ਸਾਹਿਬ ਵਿੱਚ ਮੰਗਲਵਾਰ ਰਾਤ ਨੂੰ ਅੱਗ ਲੱਗ ਗਈ, ਜਿਸ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਨੁਕਸਾਨ ਪਹੁੰਚਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ SSP ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਅੱਗ ‘ਤੇ ਕਾਬੂ ਪਾਇਆ।
ਗੁਰਦੁਆਰਾ ਸ੍ਰੀ ਅਕਾਲ ਗੰਗਾ ਸਾਹਿਬ ਵਿੱਚ ਮੰਗਲਵਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਸਰੂਪ ਅਤੇ ਪੰਜ ਗੁਟਕਾ ਸਾਹਿਬ ਨੂੰ ਨੁਕਸਾਨ ਪਹੁੰਚਿਆ ਹੈ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ ਪਰ ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ।
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਮੁਤਾਬਕ ਘਟਨਾ ਵੇਲੇ ਪਵਿੱਤਰ ਗ੍ਰੰਥ ਦੇ 7 ਸਰੂਪ ਸਨ, ਜਿਨ੍ਹਾਂ ਵਿੱਚੋਂ ਇੱਕ ਸਰੂਪ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਗੁਰਦੁਆਰਾ ਸਾਹਿਬ ‘ਚ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ‘ਚ ਸੰਗਤਾਂ ਅਤੇ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ।
ਪੁਲਿਸ ਨੇ ਦੱਸਿਆ ਕਿ ਜੋ ਵੀ ਕਾਰਵਾਈ ਹੋਣੀ ਚਾਹੀਦੀ ਹੈ, ਉਹ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।