‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ‘ਚ ਸਥਿਤ ਕੋਰੋਨਾ ਹਸਪਤਾਲ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਚਾਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਤਿੰਨ ਮਰੀਜ਼ ਕੋਰੋਨਾ ਨਾਲ ਪੀੜਤ ਸਨ। ਅੱਗ ਸ਼ਾਰਟ ਸਰਕਿਟ ਨਾਲ ਲੱਗੀ ਦੱਸੀ ਜਾ ਰਹੀ ਹੈ।
ਹਸਪਤਾਲ ‘ਚ ਭਰਤੀ ਮਰੀਜ਼ਾਂ ਦੀ ਮੌਤ ਧੂੰਏਂ ਨਾਲ ਦਮ ਘੁੱਟਣ ਨਾਲ ਹੋਈ ਹੈ। ਦੂਜੇ ਮਰੀਜ਼ਾਂ ਨੂੰ ਵੱਖਰੇ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।
ਉੱਧਰ, ਇਸ ਘਟਨਾ ਤੋਂ ਬਾਅਦ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਘਟਨਾ ਨੂੰ ਮੰਦਭਾਗਾ ਦੱਸਦਿਆਂ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਪੁਲਿਸ ਅਨੁਸਾਰ ਹਸਪਤਾਲ ‘ਚ 34 ਮਰੀਜ਼ ਭਰਤੀ ਸਨ। ਤੇ ਅੱਗ ਲੱਗਣ ਵਾਲੇ ਵਾਰਡ ਵਿੱਚ 9 ਮਰੀਜ਼ ਭਰਤੀ ਸਨ।