Punjab

ਅੰਮ੍ਰਿਤਸਰ ‘ਚ ਦੁਕਾਨ ‘ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੀ

ਅੰਮ੍ਰਿਤਸਰ (Amritsar) ਤੋਂ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ (Railway Station) ਦੇ ਲਿੰਕ ਰੋਡ ਦੇ ਨੇੜੇ ਪੇਟਿੰਗ ਦੀ ਦੁਕਾਨ ਵਿੱਚ ਅੱਗ ਲੱਗੀ ਹੈ। ਜਾਣਕਾਰੀ ਮੁਤਾਬਕ ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਦੁਕਾਨ ਵਿੱਚ ਪਿਆ ਸਿਲੰਡਰ ਵੀ ਅੱਗ ਦੀ ਝਪੇਟ ਵਿੱਚ ਆਉਣ ਕਾਰਨ ਫਟ ਗਿਆ। ਜਿਸ ਨਾਲ ਅੱਗ ਨੇ ਹੋਰ ਜ਼ੋਰ ਫੜ ਲਿਆ।

ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਮੌਕੇ ‘ਤੇ ਪਹੁੰਚ ਗਈਆਂ। ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅੱਗ ਕਾਫੀ ਖਤਰਨਾਕ ਹੈ, ਜਿਸ ਕਰਕੇ ਲੋਕਾਂ ਨੂੰ ਘਟਨਾ ਵਾਲੀ ਥਾਂ ‘ਤੇ ਨਾ ਜਾਣ ਲਈ ਕਿਹਾ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਲਗਾਤਾਰ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ – ਔਰਤ ਦੇ ਕੱਪੜੇ ਉਤਾਰ ਕੇ ਵੀਡੀਓ ਬਣਾਉਣ ਦੇ ਮਾਮਲੇ ‘ਚ ਹਾਈਕੋਰਟ ‘ਚ ਸੁਣਵਾਈ ਅੱਜ