‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪੰਜਾਬ ਵਿੱਚ ਪਟਾਕਿਆਂ ਨੂੰ ਬੈਨ ਕਰ ਦਿੱਤਾ ਗਿਆ ਹੈ। ਕੁੱਝ ਸ਼ਰਤਾਂ ਸਮੇਤ ਸਿਰਫ ਗ੍ਰੀਨ ਪਟਾਕਿਆਂ ਨੂੰ ਹੀ ਇਜਾਜ਼ਤ ਦਿੱਤੀ ਗਈ ਹੈ। ਦਿਵਾਲੀ ਅਤੇ ਗੁਰਪੁਰਬ ‘ਤੇ ਸਿਰਫ ਦੋ ਘੰਟੇ ਪਟਾਕੇ ਚਲਾਉਣ ਦੀ ਛੋਟ ਦਿੱਤੀ ਗਈ ਹੈ। ਦਿਵਾਲੀ ‘ਤੇ ਰਾਤ ਨੂੰ 8 ਵਜੇ ਤੋਂ ਲੈ ਕੇ 10 ਵਜੇ ਤੱਕ ਸਿਰਫ ਗ੍ਰੀਨ ਪਟਾਕੇ ਚਲਾਏ ਜਾ ਸਕਦੇ ਹਨ। ਮੰਡੀ ਗੋਬਿੰਦਗੜ੍ਹ ਅਤੇ ਜਲੰਧਰ ਵਿੱਚ ਪਟਾਕੇ ਪੂਰੀ ਤਰ੍ਹਾਂ ਦੇ ਨਾਲ ਬੈਨ ਕਰ ਦਿੱਤੇ ਗਏ ਹਨ। ਇਹ ਹੁਕਮ ਹਵਾ ਪ੍ਰਦੂਸ਼ਣ ਵਧਣ ਦਾ ਹਵਾਲਾ ਦੇ ਕੇ ਦਿੱਤੇ ਗਏ ਹਨ।