Punjab

ਘਰ ਦੇ ਬਾਹਰ ਚਲਾਈਆਂ ਗੋਲੀਆਂ! ਫਿਰੌਤੀ ਨਾ ਦੇਣ ਤੇ ਦਿੱਤਾ ਘਟਨਾ ਨੂੰ ਅੰਜਾਮ

ਬਿਉਰੋ ਰਿਪੋਰਟ – ਪੰਜਾਬ ਵਿਚ ਹੁਣ ਗੋਲੀਬਾਰੀ ਹੋਣੀ ਆਮ ਜਹੀ ਗੱਲ ਹੋ ਗਈ ਹੈ, ਕਿਉਂਕਿ ਆਏ ਦਿਨ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਗਹੀਆਂ ਹਨ। ਬਠਿੰਡਾ ਦੇ ਰਾਮਪੁਰਾ ਵਿਚ ਫਿਰੌਤੀ ਦੀ ਰਕਮ ਨਾ ਦੇਣ ਤੇ ਮੁਲਜ਼ਮਾਂ ਨੇ ਸਾਬਕਾ ਅਧਿਆਪਕ ਦੇ ਘਰ ‘ਤੇ ਗੋਲੀਆਂ ਚਲਾਈਆਂ ਹਨ ਪਰ ਇਸ ਦੀ ਸੀਸੀਟੀਵੀ ਫੁਟੇਜ 4 ਦਿਨ ਬਾਅਦ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਮਿਲੀ ਹੈ ਪੁਲਿਸ ਨੇ ਨੇ ਕੁਝ ਮੁਲਜ਼ਮ ਗ੍ਰਿਫਤਾਰ ਵੀ ਕੀਤੇ ਹਨ। ਦੱਸ ਦੇਈਏ ਕਿ ਇਹ ਮਾਮਲਾ 14 ਦਸੰਬਰ ਦੀ ਰਾਤ ਨੂੰ ਰਾਮਪੁਰਾ ਦੇ ਦਸਮੇਸ਼ ਨਗਰ ਦਾ ਹੈ। ਜਾਣਕਾਰੀ ਮੁਤਾਬਕ ਕੁਝ ਨੌਜਵਾਨਾਂ ਨੇ ਸਾਬਕਾ ਅਧਿਆਪਕ ਤੋਂ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪਰ ਜਦੋਂ ਸਾਬਕਾ ਅਧਿਆਪਕ ਨੇ ਫਿਰੌਤੀ ਨਹੀਂ ਦਿੱਤੀ ਤਾਂ ਮੁਲਜ਼ਮਾਂ ਨੇ ਮੰਗਲਵਾਰ ਨੂੰ ਉਸ ਨੂੰ ਡਰਾਉਣ ਲਈ ਉਸ ਦੇ ਘਰ ਦੇ ਗੇਟ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ – ਵੋਟਿੰਗ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਸੰਸਦ ਮੈਂਬਰਾਂ ਨੂੰ ਭਾਜਪਾ ਭੇਜ ਸਕਦੀ ਨੋਟਿਸ