The Khalas Tv Blog India ਪਾਕਿ ਫ਼ੌਜ ਵਲੋਂ ਕੁਪਵਾੜਾ ਤੇ ਬਾਰਾਮੂਲਾ ਜ਼ਿਲ੍ਹਿਆਂ ’ਚ ਫਾਇਰਿੰਗ
India

ਪਾਕਿ ਫ਼ੌਜ ਵਲੋਂ ਕੁਪਵਾੜਾ ਤੇ ਬਾਰਾਮੂਲਾ ਜ਼ਿਲ੍ਹਿਆਂ ’ਚ ਫਾਇਰਿੰਗ

ਪਾਕਿਸਤਾਨੀ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ‘ਤੇ ਲਗਾਤਾਰ 5ਵੀਂ ਰਾਤ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ ਅਤੇ ਸੋਮਵਾਰ ਨੂੰ ਜੰਮੂ ਜ਼ਿਲ੍ਹੇ ਦੇ ਅਖਨੂਰ ਸੈਕਟਰ ਵਿੱਚ ਗੋਲੀਬਾਰੀ ਕਰ ਕੇ ਉਲੰਘਣਾ ਦੇ ਦਾਇਰੇ ਦਾ ਵਿਸਥਾਰ ਕੀਤਾ। ਇੱਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 28-29 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ, ਪਾਕਿਸਤਾਨੀ ਫੌਜ ਨੇ ਕੁਪਵਾੜਾ ਅਤੇ ਬਾਰਾਮੂਲਾ ਜ਼ਿਲ੍ਹਿਆਂ ਦੇ ਸਾਹਮਣੇ ਵਾਲੇ ਇਲਾਕਿਆਂ ਦੇ ਨਾਲ-ਨਾਲ ਅਖਨੂਰ ਸੈਕਟਰ ਵਿਚ ਕੰਟਰੋਲ ਰੇਖਾ ਦੇ ਪਾਰ 5ਵੇਂ ਦਿਨ ਸੀਜ਼ਫਾਇਰ ਦੀ ਉਲੰਘਣਾ ਕਰਦਿਆਂ ਛੋਟੇ ਹਥਿਆਰਾਂ ਦੀ ਵਰਤੋਂ ਕਰਦੇ ਹੋਏ ਫ਼ਾਇਰਿੰਗ ਕੀਤੀ ਤੇ ਭਾਰਤ ਨੇ ਵੀ ਇਸ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦਿੱਤਾ ਹੈ।

Exit mobile version