The Khalas Tv Blog Punjab ਅੰਮ੍ਰਿਤਸਰ ਵਿੱਚ ਫੁੱਟਬਾਲ ਟੂਰਨਾਮੈਂਟ ਦੌਰਾਨ ਗੋਲੀਬਾਰੀ,14 ਸਾਲਾ ਬੱਚੇ ਦੀ ਮੌਤ, ਸਿਪਾਹੀ ਜ਼ਖਮੀ
Punjab

ਅੰਮ੍ਰਿਤਸਰ ਵਿੱਚ ਫੁੱਟਬਾਲ ਟੂਰਨਾਮੈਂਟ ਦੌਰਾਨ ਗੋਲੀਬਾਰੀ,14 ਸਾਲਾ ਬੱਚੇ ਦੀ ਮੌਤ, ਸਿਪਾਹੀ ਜ਼ਖਮੀ

ਅੰਮ੍ਰਿਤਸਰ ਦੇ ਪਿੰਡ ਖਾਬੇ ਰਾਜਪੂਤਾਂ ਵਿੱਚ ਹੋ ਰਹੇ ਇੱਕ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਇੱਕ ਨਾਬਾਲਗ ਦੀ ਮੌਤ ਹੋ ਗਈ, ਜਦੋਂ ਕਿ ਛੁੱਟੀ ‘ਤੇ ਆਇਆ ਇੱਕ ਸਿਪਾਹੀ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਬੱਚੇ ਦੀ ਪਛਾਣ 14 ਸਾਲਾ ਗੁਰਸੇਵਕ ਸਿੰਘ ਵਾਸੀ ਪਿੰਡ ਨੰਗਲੀ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਜੇਤੂ ਟੀਮਾਂ ਨੂੰ ਇਨਾਮ ਵੰਡੇ ਜਾ ਰਹੇ ਸਨ। ਫਿਰ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਨਾਲ ਪੂਰੇ ਸਮਾਗਮ ਵਿੱਚ ਹਫੜਾ-ਦਫੜੀ ਮਚ ਗਈ। ਹਮਲੇ ਦੌਰਾਨ, ਫੌਜ ਦੇ ਜਵਾਨ ਗੁਰਪ੍ਰੀਤ ਸਿੰਘ ਜਾਨਾ (25), ਪਰਮਜੀਤ ਸਿੰਘ ਦੇ ਪੁੱਤਰ, ਜੋ ਗੋਲਕੀਪਰ ਦੀ ਭੂਮਿਕਾ ਨਿਭਾ ਰਿਹਾ ਸੀ, ਨੂੰ ਗੋਲੀ ਲੱਗ ਗਈ ਅਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਹ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਸੀ ਅਤੇ ਛੁੱਟੀ ‘ਤੇ ਘਰ ਆਇਆ ਸੀ। ਦੂਜੀ ਗੋਲੀ ਗੁਰਸੇਵਕ ਨੂੰ ਲੱਗੀ।

ਹਸਪਤਾਲ ਵਿੱਚ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ

ਜਗ ਗੁਰਸੇਵਕ ਸਿੰਘ ਨੂੰ ਗੋਲੀ ਲੱਗੀ ਸੀ, ਉਹ ਸਾਹ ਲੈ ਰਿਹਾ ਸੀ। ਉਹ ਨੇੜਲੇ ਸਰਕਾਰੀ ਸਕੂਲ ਵਿੱਚ ਪੜ੍ਹਦਾ ਸੀ ਅਤੇ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਚਸ਼ਮਦੀਦਾਂ ਦੇ ਅਨੁਸਾਰ, ਗੁਰਸੇਵਕ ਹੋਰ ਬੱਚਿਆਂ ਅਤੇ ਪਿੰਡ ਵਾਸੀਆਂ ਨਾਲ ਫੁੱਟਬਾਲ ਮੈਚ ਦੇਖਣ ਗਿਆ ਸੀ। ਅਚਾਨਕ ਚਲਾਈ ਗਈ ਇੱਕ ਗੋਲੀ ਉਸਦੇ ਪੇਟ ਵਿੱਚ ਲੱਗ ਗਈ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪਰਿਵਾਰਕ ਮੈਂਬਰ ਅਤੇ ਸਥਾਨਕ ਲੋਕ ਉਸਨੂੰ ਤੁਰੰਤ ਹਸਪਤਾਲ ਲੈ ਗਏ, ਪਰ ਗੰਭੀਰ ਸੱਟਾਂ ਕਾਰਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਪ੍ਰਸ਼ਾਸਨ ਅਨੁਸਾਰ ਹਮਲਾਵਰਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Exit mobile version