Punjab

ਫ਼ਿਰੋਜ਼ਪੁਰ ‘ਚ ਰਿੰਗ ਸੈਰੇਮਨੀ ‘ਚ ਗੋਲੀਬਾਰੀ, Video ਵਾਇਰਲ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ…

Firing in ring ceremony in Ferozepur, video viral, former MLA raised questions...

ਫ਼ਿਰੋਜ਼ਪੁਰ ਵਿੱਚ ਰਿੰਗ ਸੈਰੇਮਨੀ ਦੇ ਜਸ਼ਨ ਵਿੱਚ 3 ਨੌਜਵਾਨਾਂ ਵੱਲੋਂ ਫਾਇਰਿੰਗ ਕਰਨ ਦੀ ਵੀਡੀਓ ਸਾਹਮਣੇ ਆਈ ਹੈ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਉਕਤ ਫਾਇਰਿੰਗ ਦੀ ਵੀਡੀਓ ਇੰਟਰਨੈੱਟ ‘ਤੇ ਅਪਲੋਡ ਕਰਕੇ ਪੁਲਿਸ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਹਰਕਤ ‘ਚ ਆਈ ਅਤੇ ਵਾਇਰਲ ਵੀਡੀਓ ਦੀ ਜਾਂਚ ਕਰਨ ਤੋਂ ਬਾਅਦ ਤਿੰਨਾਂ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਜ਼ੀਰਾ ਵਿਧਾਨ ਸਭਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਵਿਧਾਨ ਸਭਾ ਅਧੀਨ ਪੈਂਦੇ ਪਿੰਡ ਡਿੱਬਵਾਲਾ ਦੀ ਇੱਕ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਹੈ ਕਿ ਇਹ ਵੀਡੀਓ ਸਥਾਨਕ ਮੌਜੂਦਾ ਵਿਧਾਇਕ ਦੇ ਕਰੀਬੀ ਲੋਕਾਂ ਦੀ ਹੈ। ਜੋ ਸੱਤਾ ਦੇ ਪ੍ਰਭਾਵ ਹੇਠ ਖੁੱਲ੍ਹੇਆਮ ਹਥਿਆਰਾਂ ਦੀ ਨੁਮਾਇਸ਼ ਕਰ ਰਹੇ ਹਨ ਅਤੇ ਆਪਣੀਆਂ ਵੀਡੀਓਜ਼ ਬਣਾ ਰਹੇ ਹਨ।

ਜਿਸ ਕਾਰਨ ਸੂਬਾ ਸਰਕਾਰ ਦੇ ਦਾਅਵਿਆਂ ‘ਤੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ। ਉਸ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਉਕਤ ਵੀਡੀਓ ਜ਼ਿਲ੍ਹੇ ਦੇ ਐੱਸਐੱਸਪੀ ਨੂੰ ਵੀ ਭੇਜੀ ਸੀ।

ਉਕਤ ਵਾਇਰਲ ਵੀਡੀਓ ‘ਤੇ ਜੀਰਾ ਸਬ-ਡਵੀਜ਼ਨ ਦੇ ਡੀਐੱਸਪੀ ਗੁਰਦੀਪ ਸਿੰਘ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਮੁਲਜ਼ਮ ਪਲਵਿੰਦਰ ਸਿੰਘ, ਸਾਰਜ ਸਿੰਘ ਅਤੇ ਗੁਰਸੇਵਕ ਸਿੰਘ ਖ਼ਿਲਾਫ਼ ਧਾਰਾ 188 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ।