‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਅਮਰੀਕਾ ’ਚ ਸੇਨ ਐਂਟੋਨਿਓ ਹਵਾਈ ਅੱਡੇ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਨੂੰ ਸ਼ਖਸ ਨੂੰ ਪੁਲਿਸ ਨੇ ਹਲਾਕ ਕਰ ਦਿੱਤਾ। ਪੁਲਿਸ ਅਧਿਕਾਰੀਆਂ ਦੇ ਅਨੁਸਾਰ ਇਸ ਵਿਅਕਤੀ ਨੇ ਟੈਕਸਾਸ ਦੇ ਉਤਰੀ ਹਿੱਸੇ ਵਿੱਚ ਹਾਈਵੇਅ ’ਤੇ ਵਾਹਨਾਂ ’ਤੇ ਗੋਲੀਆਂ ਵੀ ਚਲਾਈਆਂ ਸਨ।
ਇਹ ਘਟਨਾ ਦੁਪਹਿਰ ਲਗਭਗ ਢਾਈ ਵਜੇ ਦੀ ਦੱਸੀ ਜਾ ਰਹੀ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਕਾਰ ਹਵਾਈ ਅੱਡੇ ਵੱਲ ਜਾਣ ਵਾਲੇ ਮਾਰਗ ’ਤੇ ਗ਼ਲਤ ਦਿਸ਼ਾ ਵਿੱਚ ਜਾ ਰਹੀ ਹੈ, ਜਿਸ ਤੋਂ ਬਾਅਦ ਹਵਾਈ ਅੱਡੇ ਨੂੰ ਬੰਦ ਕਰ ਦਿੱਤਾ ਗਿਆ। ਇਸੇ ਦੌਰਾਨ ਹਵਾਈ ਅੱਡੇ ਦੇ ਟਰਮੀਨਲ ਬੀ ’ਤੇ ਇੱਕ ਪੁਲਿਸ ਅਧਿਾਕਰੀ ਨੇ ਸ਼ੱਕੀ ਕਾਰ ਨੂੰ ਰੋਕਿਆ ਤਾਂ ਹਮਲਾਵਰ ਨੇ ਬਾਹਰ ਆ ਕੇ ਗੋਲੀਬਾਰੀ ਕਰ ਦਿੱਤੀ। ਪੁਲਿਸ ਅਧਿਕਾਰੀ ਨੇ ਸ਼ੱਕੀ ਨੂੰ ਗੋਲੀ ਮਾਰ ਕੇ ਕਈ ਹੋਰ ਲੋਕਾਂ ਦੀ ਜਾਨ ਬਚਾਈ ਹੈ। ਉਨ੍ਹਾਂ ਦੱਸਿਆ ਕਿ ਹਮਲਾਵਰ ਕੋਲ ਕਾਫ਼ੀ ਮਾਤਰਾ ਵਿੱਚ ਗੋਲਾ ਬਾਰੂਦ ਅਤੇ ਇੱਕ ਵੱਡੀ ਹੈਂਡਗਨ ਸੀ। ਹਮਾਲਵਰ ਦੀ ਪਛਾਣ ਨਹੀਂ ਹੋ ਸਕੀ ਹੈ।