The Khalas Tv Blog Punjab ਲੁਧਿਆਣਾ ’ਚ ਕਾਰੋਬਾਰੀ ਦੇ ਘਰ ’ਤੇ ਗੋਲ਼ੀਬਾਰੀ! ਗਵਾਹੀ ਦੇਣ ਤੋਂ ਰੋਕਣ ਲਈ ਕੀਤੀ ਫਾਇਰਿੰਗ
Punjab

ਲੁਧਿਆਣਾ ’ਚ ਕਾਰੋਬਾਰੀ ਦੇ ਘਰ ’ਤੇ ਗੋਲ਼ੀਬਾਰੀ! ਗਵਾਹੀ ਦੇਣ ਤੋਂ ਰੋਕਣ ਲਈ ਕੀਤੀ ਫਾਇਰਿੰਗ

ਬਿਊਰੋ ਰਿਪੋਰਟ: ਲੁਧਿਆਣਾ ਦੇ ਜਵਾਹਰ ਕੈਂਪ ਇਲਾਕੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਗੋਲ਼ੀਬਾਰੀ ਕੀਤੀ। ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਿਸ ਮੌਕੇ ’ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੀੜਤ ਕਾਰੋਬਾਰੀ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਉਸਦੇ ਭਰਾ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਉਸਨੇ 22 ਜੁਲਾਈ ਨੂੰ ਉਸੇ ਮਾਮਲੇ ਵਿੱਚ ਗਵਾਹੀ ਦੇਣੀ ਹੈ। ਉਸਨੂੰ ਸ਼ੱਕ ਹੈ ਕਿ ਇਸ ਹਮਲੇ ਪਿੱਛੇ ਉਸਦੇ ਭਰਾ ਦੇ ਕਾਤਲਾਂ ਦੇ ਸਾਥੀ ਹਨ।

ਪੀੜਤ ਦਾ ਦਾਅਵਾ ਹੈ ਕਿ ਇਹ ਹਮਲਾ ਉਸਨੂੰ ਡਰਾਉਣ ਅਤੇ ਗਵਾਹੀ ਦੇਣ ਤੋਂ ਰੋਕਣ ਲਈ ਕੀਤਾ ਗਿਆ ਹੈ। ਪੁਲਿਸ ਹੁਣ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

Exit mobile version