‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਦੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਚੰਨੀ ਨੇ ਕਿਹਾ ਕਿ ਸਿੱਖਾਂ ਦੀ ਅਰਦਾਸ ਪੂਰੀ ਹੋ ਰਹੀ ਹੈ। ਮੈਂ ਬਤੌਰ ਮੁੱਖ ਮੰਤਰੀ ਹੁੰਦਿਆਂ ਪ੍ਰਧਾਨ ਮੰਤਰੀਅਤੇ ਗ੍ਰਹਿ ਮੰਤਰੀ ਨੂੰ ਇਸ ਮੁੱਦੇ ਸਬੰਧੀ ਮਿਲਣ ਲਈ ਗਿਆ ਸੀ। ਮੈਂ ਉਨ੍ਹਾਂ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਬੇਨਤੀ ਕੀਤੀ ਸੀ ਅਤੇ ਅੱਜ ਉਨ੍ਹਾਂ ਨੇ ਇਹ ਐਲਾਨ ਕੀਤਾ ਹੈ। ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਚੰਨੀ ਨੇ ਦਾਅਵਾ ਕੀਤਾ ਕਿ 18 ਨਵੰਬਰ ਨੂੰ ਪਹਿਲਾ ਜਥਾ ਅਸੀਂ ਪੂਰੀ ਕੈਬਨਿਟ ਆਪਣੇ ਨਾਲ ਬਾਕੀ ਸੰਗਤਾਂ ਨੂੰ ਲੈ ਕੇ ਜਾਵੇਗੀ ਅਤੇ ਗੁਰੂ ਸਾਹਿਬ ਜੀ ਦੇ ਦਰਸ਼ਨ-ਦੀਦਾਰੇ ਕਰਾਂਗੇ।