India International Punjab

ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ‘ਤੇ ਭਾਰਤ ਸਰਕਾਰ ਦਾ ਪਹਿਲਾਂ ਵੱਡਾ ਬਿਆਨ!

ਬਿਉਰੋ ਰਿਪੋਰਟ – ਕੈਨੇਡਾ ਪੁਲਿਸ ਨੇ ਹਰਦੀਪ ਸਿੰਘ ਨਿੱਝਰ ਦੇ ਕਤਲਕਾਂਡ ਵਿੱਚ 3 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਹੁਣ ਇਸ ‘ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦਾ ਵੀ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਮੰਤਰਾਨੇ ਨੇ ਕਿਹਾ ਕਿ ਸਾਡੇ ਨਾਲ ਹੁਣ ਤੱਕ ਇਸ ਮਾਮਲੇ ਸਬੰਧੀ ਕੋਈ ਵੀ ਸਬੂਤ ਸਾਂਝਾ ਨਹੀਂ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਸਾਨੂੰ ਕੈਨੇਡਾ ਨੇ ਤਿੰਨਾਂ ਮੁਲਜ਼ਮਾਂ ਦੀ ਗ੍ਰਿਫਤਾਰੀ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।

ਭਾਰਤੀ ਵਿਦੇਸ਼ ਮੰਤਰੀ ਨੇ ਕਿਹਾ ਸਾਨੂੰ ਹੁਣ ਤੱਕ ਕੈਨੇਡਾ ਵੱਲੋਂ ਨਿੱਝਰ ਮਾਮਲੇ ਵਿੱਚ ਕੋਈ ਠੋਸ ਸਬੂਤ ਨਹੀਂ ਦਿੱਤੇ ਗਏ। ਇਸ ਲਈ ਅਸੀਂ ਇਸ ‘ਤੇ ਕਿਵੇਂ ਜਵਾਬ ਦੇ ਸਕਦੇ ਹਾਂ, ਸਾਨੂੰ ਸਿਰਫ਼ ਰਿਪੋਰਟ ਦੇ ਜ਼ਰੀਏ ਜਾਣਕਾਰੀ ਮਿਲੀ ਹੈ ਕਿ ਕੈਨੇਡਾ ਪੁਲਿਸ ਨੇ ਸਟੂਡੈਂਟ ਵੀਜ਼ਾ ‘ਤੇ ਗਏ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਭਾਰਤੀ ਵਿਦੇਸ਼ ਮੰਤਰਾਲਾ ਨੇ ਕਿਹਾ ਅਸੀਂ ਸ਼ੁਰੂ ਤੋਂ ਕਹਿ ਰਹੇਗਾ ਵੱਖਵਾਦੀਆਂ ਨੂੰ ਸਿਰਫ਼ ਸਿਆਸੀ ਲਾਭ ਦੇ ਲਈ ਵਧਾਵਾ ਦਿੱਤਾ ਜਾ ਰਿਹਾ ਹੈ। ਸਾਡੇ ਸਫੀਰ ਨੂੰ ਆਪਣੀ ਡਿਊਟੀ ਕਰਨ ‘ਤੇ ਧਮਕਾਇਆ ਗਿਆ, ਅਸੀਂ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਪਰ ਇਸ ਦੇ ਬਾਵਜੂਦ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।

ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਅਸੀਂ ਕਈ ਵਾਰ ਲੋੜੀਂਦੇ ਮੁਲਜ਼ਮਾਂ ਦੀ ਸਪੁਰਦਗੀ ਦੇ ਲਈ ਕੈਨੇਡਾ ਨੂੰ ਕਹਿ ਚੁੱਕੇ ਹਾਂ ਪਰ ਉਹ ਅਜਿਹੇ ਲੋਕਾਂ ਨੂੰ ਸੁਰੱਖਿਅਤ ਪਨਾਹ ਦੇ ਰਹੇ ਹਨ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਓਨਟਾਰੀਓ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਗਿਆ ਹੈ। ਹਿੰਸਾ ਕਰਨ ਵਾਲੇ ਇਸ ਨੂੰ ਸ਼ਾਨ ਨਾਲ ਪ੍ਰਚਾਰ ਰਹੇ ਹਨ।

ਇਹ ਵੀ ਪੜ੍ਹੋ – ਫਸਲ ਦਾ ਨਹੀਂ ਮਿਲ ਰਿਹਾ ਸਹੀ ਮੁੱਲ, ਕਿਸਾਨਾਂ ਨੇ ਸ਼ਿਮਲਾ ਮਿਰਚ ਦੀ ਫਸਲ ਵਾਹੀ