The Khalas Tv Blog India ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਅਮਰੀਕਾ ‘ਚ ਖੁੱਲ੍ਹਾ ਪਹਿਲਾ ਸਕੂਲ
India International Punjab

ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਅਮਰੀਕਾ ‘ਚ ਖੁੱਲ੍ਹਾ ਪਹਿਲਾ ਸਕੂਲ

ਬਿਉਰੋ ਰਿਪੋਰਟ – 1980-90 ਦੇ ਦਹਾਕੇ ਵਿੱਚ ਪੰਜਾਬ ਵਿੱਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਅਮਰੀਕਾ ਵਿੱਚ ਪਹਿਲਾ ਸਰਕਾਰੀ ਸਕੂਲ ਖੋਲ੍ਹਿਆ ਗਿਆ ਹੈ। ਇਸ ਸਕੂਲ ਨੂੰ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ ਨੇ 5 ਮਹੀਨੇ ਪਹਿਲਾਂ ਮਨਜ਼ੂਰੀ ਦੇ ਦਿੱਤੀ ਸੀ। ਖਾਲੜਾ ਦੀ ਪਤਨੀ ਪਰਮਜੀਤ ਕੌਰ ਅਤੇ ਧੀ ਨਵਕਿਰਨ ਕੌਰ ਖਾਲੜਾ ਵੀ ਸਕੂਲ ਦੇ ਉਦਘਾਟਨ ਸਮਾਰੋਹ ਵਿੱਚ ਮੌਜੂਦ ਸਨ। ਸਕੂਲ ਪ੍ਰਸ਼ਾਸਨ ਨੇ ਕਿਹਾ ਕਿ ਇਹ ਸੰਸਥਾ ਨਾ ਸਿਰਫ਼ ਬੱਚਿਆਂ ਨੂੰ ਪੜ੍ਹਾਈ ਸਿਖਾਏਗੀ ਬਲਕਿ ਮਨੁੱਖੀ ਅਧਿਕਾਰਾਂ, ਨਿਆਂ ਅਤੇ ਹਿੰਮਤ ਦੀਆਂ ਕਦਰਾਂ-ਕੀਮਤਾਂ ਵੀ ਸਿਖਾਏਗੀ। ਇਸ ਮੌਕੇ ਸਿੱਖ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। ਉਨ੍ਹਾਂ ਨੇ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ।

 

 

Exit mobile version