Punjab

ਬੇਅਦਬੀ ਮਾਮਲਾ : ਪਹਿਲੀ SIT ਦੇ ਮੁਖੀ ਦੀ ਨਵੀਂ ਪੰਜਾਬ ਸਰਕਾਰ ਨੂੰ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੁਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰਨ ਵਾਲੀ ਪਹਿਲੀ ਐੱਸਆਈਟੀ ਦੇ ਮੁਖੀ ਅਤੇ 1988 ਬੈਚ ਦੇ ਆਈਪੀਐੱਸ ਅਫਸਰ ਪ੍ਰਬੋਧ ਕੁਮਾਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੂਬਾ ਸਰਕਾਰ ਵੱਲੋਂ ਕੇਂਦਰ ਵਿੱਚ ਡੈਪੂਟੇਸ਼ਨ ’ਤੇ ਭੇਜੇ ਜਾਣ ਵਾਲੇ ਅਫਸਰਾਂ ਦੀ ਸੂਚੀ ਵਿੱਚ ਆਪਣਾ ਨਾਂ ਵੀ ਸ਼ਾਮਲ ਕਰਨ ਦੀ ਬੇਨਤੀ ਕੀਤੀ ਹੈ।

ਪੰਜਾਬ ਦੇ ਸਾਬਕਾ ਆਈਜੀ ਰਹੇ ਕੁੰਵਰ ਵਿਜੇ ਪ੍ਰਤਾਪ ਸਿੰਘ ਇਸੇ ਐੱਸਆਈਟੀ ਦੇ ਮੈਂਬਰ ਸਨ, ਜਿਨ੍ਹਾਂ ਖਿਲਾਫ਼ ਪ੍ਰਬੋਧ ਕੁਮਾਰ ਨੇ ਉਸ ਵੇਲੇ ਡੀਜੀਪੀ ਨੂੰ ਵੀ ਚਿੱਠੀ ਲਿਖੀ ਸੀ। ਸੁਖਜਿੰਦਰ ਸਿੰਘ ਰੰਧਾਵਾ, ਜੋ ਹੁਣ ਡਿਪਟੀ ਮੁੱਖ ਮੰਤਰੀ ਹਨ, ਉਨ੍ਹਾਂ ਨੇ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰਨ ਤੋਂ ਬਾਅਦ ਪ੍ਰਬੋਧ ਕੁਮਾਰ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ।