Punjab

ਕਿਸਾਨ ਮੋਰਚੇ ਤੋਂ ਆਈ ਮੰਦਭਾਗੀ ਖ਼ਬਰ, ਔਰਤ ਦੀ ਹੋਈ ਮੌਤ

ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਵੱਖ-ਵੱਖ ਥਾਵਾਂ ‘ਤੇ ਮੋਰਚੇ ਲਗਾਏ ਹੋਏ ਹਨ। ਕਿਸਾਨਾਂ ਦਾ ਦਾਅਵਾ ਹੈ ਕਿ ਮੰਗਾਂ ਪੂਰੀਆਂ ਨਾਂ ਹੋਣ ਤੱਕ ਮੋਰਚਿਆਂ ਨੂੰ ਜਾਰੀ ਰੱਖਿਆ ਜਾਵੇਗਾ। ਕਿਸਾਨਾਂ ਦੇ ਲਗਾਏ ਧਰਨੇ ਵਿੱਚੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ਦੇ ਮੋਰਚੋ ਵਿੱਚੋਂ ਪਹਿਲਾ ਪੁਰਸ਼ ਕਿਸਾਨਾਂ ਦੀ ਮੌਤ ਦੀ ਖ਼ਬਰ ਆਉਂਦੀ ਸੀ ਪਰ ਹੁਣ ਇੱਕ ਔਰਤ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਦੀ ਪਛਾਣ ਬਲਵਿੰਦਰ ਕੌਰ ਉਮਰ 55 ਸਾਲ ਪਤਨੀ ਰਸ਼ਪਾਲ ਸਿੰਘ ਪਿੰਡ ਵਲੀਪੁਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।

ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarvan Singh Pandher) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੋਰਚੇ ਵਿੱਚ ਪਹਿਲੀ ਔਰਤ ਦੀ ਮੌਤ ਹੋਈ ਹੈ। ਪੰਧੇਰ ਨੇ ਕਿਹਾ ਕਿ ਮੋਰਚੋ ਸ਼ੁਰੂ ਹੋਣ ਤੋਂ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਲਵਿੰਦਰ ਕੌਰ ਨੂੰ ਰਾਤ 12 ਵਜੇ ਹਾਰਟ ਅਟੈਕ ਆਉਣ ਕਾਰਨ ਰਾਜਪੁਰਾ ਵਿਖੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾ ਦੀ ਮੌਤ ਹੋ ਗਈ ਹੈ। ਪੰਧੇਰ ਨੇ ਕਿਹਾ ਕਿ ਬਲਵਿੰਦਰ ਕੌਰ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਰੇਲਵੇ ਸਟੇਸ਼ਨ ਲਿਆਦਾ ਜਾਵੇਗਾ, ਜਿਸ ਤੋਂ ਬਾਅਦ ਲਾਸ਼ ਨੂੰ ਉਨ੍ਹਾਂ ਦੇ ਜੱਦੀ ਪਿੰਡ ਰਵਾਨਾ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ – ਸਟੇਸ਼ਨ ਮਾਸਟਰ ਦੀ ਲਾਪਰਵਾਹੀ ਆਈ ਸਾਹਮਣੇ, ਰੇਲ ਨੂੰ ਕਰਨਾ ਪਿਆ ਇੰਤਜ਼ਾਰ