The Khalas Tv Blog Punjab ਵਿਧਾਨ ਸਭਾ ’ਚ ਸਰਬ ਸੰਮਤੀ ਨਾਲ ਪਾਸ ਹੋਏ 5 ਬਿੱਲ! ਮੁੱਖ ਮੰਤਰੀ ਮਾਨ ਨੇ ਦਿੱਤੇ ਵੱਡੇ ਬਿਆਨ
Punjab

ਵਿਧਾਨ ਸਭਾ ’ਚ ਸਰਬ ਸੰਮਤੀ ਨਾਲ ਪਾਸ ਹੋਏ 5 ਬਿੱਲ! ਮੁੱਖ ਮੰਤਰੀ ਮਾਨ ਨੇ ਦਿੱਤੇ ਵੱਡੇ ਬਿਆਨ

ਚੰਡੀਗੜ੍ਹ: ਅੱਜ ਵੀਰਵਾਰ ਪੰਜਾਬ ਵਿਧਾਨ ਸਭਾ ਵਿੱਚ 5 ਬਿੱਲ ਸਰਬ ਸੰਮਤੀ ਨਾਲ ਪਾਸ ਕੀਤੇ ਗਏ ਹਨ। ਇਨ੍ਹਾਂ ਵਿੱਚ ਬਲ਼ਦਾਂ ਦੀ ਦੌੜ ਨਾਲ ਸਬੰਧਿਤ ਬਿੱਲ ਵੀ ਸ਼ਾਮਲ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਸਿੰਘ ਮੋਦੀ ਨੂੰ ਦੇਸ਼ ਦੇ 140 ਕਰੋੜ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਸਤੇ ਕਿਹਾ ਹੈ। ਉਨ੍ਹਾਂ ਨੇ ਭਾਜਪਾ ਸਰਕਾਰ ’ਤੇ ਸਖ਼ਤ ਨਿਸ਼ਾਨਾ ਸਾਧਿਆ ਅਤੇ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਸਵਾਲ ਚੁੱਕੇ।

ਮਾਨ ਨੇ ਕਿਹਾ ਕਿ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਅਤੇ ਸੰਜੇ ਸਿੰਘ ਵੀ ਜੇਲ੍ਹ ਜਾ ਚੁੱਕੇ ਹਨ, ਪਰ ਇਹ ਸਾਰੇ ਆਗੂ ਦਿੱਲੀ ਵਾਸੀਆਂ ਦੀ ਸੇਵਾ ਕਰਦੇ ਰਹੇ। ਭਾਜਪਾ ਸਰਕਾਰ ਨੇ ਉਨ੍ਹਾਂ ਦੇ ਕੰਮਾਂ ਵਿੱਚ ਰੁਕਾਵਟ ਪਾਈ ਅਤੇ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀਆਂ ਵੀ ਹੋਣਗੀਆਂ, ਅਸੀਂ ਜੇਲ੍ਹਾਂ ਵਿੱਚ ਵੀ ਜਾਵਾਂਗੇ, ਕੋਈ ਚਿੰਤਾ ਨਹੀਂ। ਸੱਚ ਦੇ ਨਾਲ ਖੜੇ ਹਾਂ ਅਤੇ ਖੜੇ ਰਹਾਂਗੇ।

ਪ੍ਰਤਾਪ ਸਿੰਘ ਬਾਜਵਾ ਦੀ ਐਫਆਈਆਰ ’ਤੇ ਪ੍ਰਤੀਕਿਰਿਆ ਦਿੰਦਿਆਂ ਸੀਐਮ ਮਾਨ ਨੇ ਕਿਹਾ ਕਿ ਅਮਨ ਅਰੋੜਾ ਅਤੇ ਹਰਪਾਲ ਚੀਮਾ ਦਾ ਨਾਮ ਤਾਂ ਐਫਆਈਆਰ ਵਿੱਚ ਪਾ ਦਿੱਤਾ ਗਿਆ ਹੈ, ਭਾਵੇਂ ਮੇਰਾ ਨਾਂ ਵੀ ਪਾ ਦਿੱਤਾ ਜਾਵੇ, ਕੋਈ ਚੱਕਰ ਨਹੀਂ ਹੈ।

ਮਾਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਵਿਦੇਸ਼ ਦੌਰਿਆਂ ’ਤੇ ਕੀਤੀ ਗਈ ਟਿੱਪਣੀ ’ਤੇ ਵਿਵਾਦ ਵਧਦਾ ਜਾ ਰਿਹਾ ਹੈ। ਵਿਦੇਸ਼ ਮੰਤਰਾਲੇ ਨੇ ਇਸਨੂੰ ਗੈਰ-ਜ਼ਿੰਮੇਵਾਰਾਨਾ ਅਤੇ ਅਫਸੋਸਜਨਕ ਦੱਸਿਆ ਹੈ। ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਸਰਕਾਰ ਅਜਿਹੀਆਂ ਅਣਉਚਿਤ ਟਿੱਪਣੀਆਂ ਤੋਂ ਆਪਣੇ ਆਪ ਨੂੰ ਵੱਖ ਕਰਦੀ ਹੈ, ਜੋ ਦੋਸਤਾਨਾ ਦੇਸ਼ਾਂ ਨਾਲ ਭਾਰਤ ਦੇ ਸਬੰਧਾਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।

ਅੱਜ, 11 ਜੁਲਾਈ ਨੂੰ, ਵਿਧਾਨ ਸਭਾ ਸੈਸ਼ਨ ਦੌਰਾਨ, ਭਗਵੰਤ ਮਾਨ ਨੇ ਫਿਰ ਬਿਆਨ ਦਿੱਤਾ ਕਿ ਹੈ ਕਿ ਕੀ ਸਾਨੂੰ ਪ੍ਰਧਾਨ ਮੰਤਰੀ ਤੋਂ ਸਵਾਲ ਪੁੱਛਣ ਦਾ ਅਧਿਕਾਰ ਨਹੀਂ ਹੈ? ਇਹ ਜਨਤਾ ਦਾ ਅਧਿਕਾਰ ਹੈ ਕਿ ਉਹ ਜਾਣਨਾ ਕਿ ਉਹ ਕਿਹੜੇ ਦੇਸ਼ਾਂ ਦਾ ਦੌਰਾ ਕਰ ਰਹੇ ਹਨ, ਅਤੇ ਦੇਸ਼ ਦੀ ਵਿਦੇਸ਼ ਨੀਤੀ ਕੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਚੰਦਰਯਾਨ ਬਾਰੇ ਗੱਲ ਕਰਦੇ ਹਨ, ਪਰ ਸੀਵਰੇਜ ਦੇ ਢੱਕਣ ਪੂਰੇ ਨਹੀਂ ਹੋ ਰਹੇ ਹਨ। ਉਹ ਵਿਸ਼ਵ ਗੁਰੂ ਬਣਨ ਦੀ ਗੱਲ ਕਰਦੇ ਹਨ, ਪਰ ਸਾਨੂੰ ਸੱਦਾ ਨਹੀਂ ਦਿੰਦੇ। ਦਿਲਜੀਤ ਦੀ ਫਿਲਮ ਅੱਤਵਾਦੀ ਹਮਲੇ ਤੋਂ ਪਹਿਲਾਂ ਪਹਿਲਗਾਮ ਵਿੱਚ ਸ਼ੂਟ ਕੀਤੀ ਗਈ ਸੀ, ਇਸ ਵਿੱਚ ਪਾਕਿਸਤਾਨੀ ਕਲਾਕਾਰ ਸਨ, ਹੁਣ ਉਹ ਫਿਲਮ ਨੂੰ ਰਿਲੀਜ਼ ਨਹੀਂ ਹੋਣ ਦੇ ਰਹੇ ਹਨ। ਕਦੇ ਉਹ ਸਾਨੂੰ ਸਰਦਾਰ ਜੀ ਕਹਿੰਦੇ ਹਨ, ਕਦੇ ਦੇਸ਼ਧ੍ਰੋਹੀ। ਜਦੋਂ ਕਿ ਪ੍ਰਧਾਨ ਮੰਤਰੀ ਸਾਹਿਬ ਖੁਦ ਬਿਰਿਆਨੀ ਖਾਣ ਲਈ ਪਾਕਿਸਤਾਨ ਜਾਂਦੇ ਹਨ।

Exit mobile version