India Punjab

ਭਾਜਪਾ ਪੰਜਾਬ ਦੇ ਪੰਜ ਆਗੂਆਂ ਨੂੰ ਕੇਂਦਰ ਵੱਲੋਂ ਮਿਲੀ Y ਸ਼੍ਰੇਣੀ ਦੀ ਸੁਰੱਖਿਆ

Union Home Ministry

ਕੇਂਦਰੀ ਗ੍ਰਹਿ ਮੰਤਰਾਲੇ (Union Home Ministry) ਨੇ ਪੰਜਾਬ ਦੇ 5 ਭਾਜਪਾ ਆਗੂਆਂ( BJP Punjab leaders) ਦੀ ਸੁਰੱਖਿਆ ਵਧਾ ਕੇ ਵਾਈ ਸ਼੍ਰੇਣੀ ਦੀ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਅਜਿਹਾ ਆਈਬੀ ਦੀ ਰਿਪੋਰਟ ਬਾਅਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਇੰਟੈਲੀਜੈਂਸ ਬਿਊਰੋ (IB) ਦੀ ਰਿਪੋਰਟ ਤੋਂ ਬਾਅਦ ਪੰਜਾਬ ਦੇ ਪੰਜ ਭਾਜਪਾ ਨੇਤਾਵਾਂ ਦੀ ਸੁਰੱਖਿਆ ਨੂੰ Y-ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਮੰਤਰਾਲੇ ਨੇ ਭਾਜਪਾ ਦੇ ਸਾਰੇ ਪੰਜ ਨੇਤਾਵਾਂ ਦੀ ਸੁਰੱਖਿਆ ਨੂੰ ਖਤਰੇ ਦੇ ਮੱਦੇਨਜ਼ਰ ਸੁਰੱਖਿਆ ਦੀ ਇਜਾਜ਼ਤ ਦਿੱਤੀ ਹੈ ਜੋ ਏਜੰਸੀ ਦੀ ਰਿਪੋਰਟ ਵਿੱਚ ਸਾਹਮਣੇ ਆਈ ਹੈ।

ਸੂਤਰਾਂ ਅਨੁਸਾਰ ਇਹ ਆਗੂ ਹਾਲ ਹੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕਾਂਗਰਸ ਆਗੂ ਕੈਪਟਨ ਅਮਰਿੰਦਰ ਸਿੰਘ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਸਨ। ਸੂਤਰਾਂ ਮੁਤਾਬਿਕ ‘‘ ਇਹ ਫੈਸਲਾ ਕੀਤਾ ਗਿਆ ਹੈ ਕਿ ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਵਿਧਾਇਕ ਹਰਚੰਦ ਕੌਰ, ਸਾਬਕਾ ਵਿਧਾਇਕ ਪ੍ਰੇਮ ਮਿੱਤਲ ਅਤੇ ਕਮਲਦੀਪ ਸੈਣੀ ਦੀ ਸੁਰੱਖਿਆ ਵਧਾਈ ਜਾਵੇਗੀ ਅਤੇ  ਉਨ੍ਹਾਂ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਤਹਿਤ Y-ਸ਼੍ਰੇਣੀ ਦੇ ਅਧੀਨ ਕਰਮਚਾਰੀ ਸੁਰੱਖਿਆ ਦਿੱਤੀ ਜਾਵੇਗੀ। ਅਜਿਹਾ ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਬਾਅਦ ਕੀਤਾ ਗਿਆ ਹੈ ਜਿਸ ਵਿੱਚ ਇਨ੍ਹਾਂ ਆਗੂਆਂ ਨੂੰ ਖਤਰਾ ਹੋਣ ਦੀ ਗੱਲ ਕਹੀ ਗਈ ਹੈ।

ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਖੁਫੀਆ ਬਿਊਰੋ ਵੱਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ‘ਤੇ ਇਨ੍ਹਾਂ ਪੰਜ ਨੇਤਾਵਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ। ਦੱਸਣਾ ਬਣਦਾ ਹੈ ਕਿ ਇਹ ਵਾਈ ਸ਼੍ਰੇਣੀ ਦੀ ਸੁਰੱਖਿਆ ਦਾ ਚੌਥਾ ਪੱਧਰ ਹੈ ਅਤੇ ਸੁਰੱਖਿਆ ਅਮਲੇ ਵਿੱਚ 11 ਮੈਂਬਰ ਸ਼ਾਮਲ ਹੁੰਦੇ ਹਨ, ਜਿਸ ਵਿੱਚ 1-2 ਐਨਐਸਜੀ ਕਮਾਂਡੋ ਅਤੇ ਪੁਲਿਸ ਕਰਮਚਾਰੀ ਸ਼ਾਮਲ ਹਨ।