ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਵਿਚੋਂ ਪੰਜ ਮੈਂਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਇਸ ਮੀਟਿੰਗ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਸ਼ਿਆਰਪੁਰ ਨਿਵਾਸ ਸਥਾਨ ’ਤੇ ਪਹੁੰਚਣ ਵਾਲੇ 5 ਮੈਂਬਰੀ ਕਮੇਟੀ ’ਚ ਬਲਦੇਵ ਸਿੰਘ ਕਲਿਆਣ, ਬਲਦੇਵ ਸਿੰਘ ਕੈਮਪੁਰੀ, ਸੁਰਜੀਤ ਸਿੰਘ ਤੁਗਲਵਾਲ, ਬੀਬੀ ਹਰਜਿੰਦਰ ਕੌਰ ਸ਼ਾਮਲ ਹੋਏ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜਥੇਦਾਰ ਅਕਾਲ ਤਖ਼ਤ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੇ ਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਮੁਲਾਕਾਤ ਇੱਕ ਘੰਟੇ ਤੋਂ ਵੱਧ ਚੱਲੀ। ਇਸ ਮੀਟਿੰਗ ਤੋਂ ਬਾਅਦ ਜਿਵੇਂ ਹੀ ਜਥੇਦਾਰ ਸਾਹਿਬ ਬਾਹਰ ਆਏ ਤਾਂ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਦਿੰਦੇ ਉਨ੍ਹਾਂ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦੇ ਘਰ ਪੋਤਰੇ ਨੇ ਜਨਮ ਲਿਆ ਹੈ ਤੇ ਉਸ ਸਬੰਧੀ ਅੱਜ ਉਹ ਹਰਜਿੰਦਰ ਸਿੰਘ ਧਾਮੀ ਅਤੇ ਉਹਨਾਂ ਦੇ ਪਰਿਵਾਰ ਨੂੰ ਵਧਾਈ ਦੇਣ ਲਈ ਪਹੁੰਚੇ ਸਨ।